ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਦੇਸ਼ ਭਰ ਵਿੱਚ ਵੱਡੇ ਪੱਧਰ ‘ਤੇ ਮਨਾਉਣ ਦੇ ਉਪਰਾਲੇ ਤਹਿਤ ਵੱਖ-ਵੱਖ ਸੂਬਿਆਂ ਵਿੱਚ ਵੱਸੇ ਸਿੱਖਾਂ ਨੂੰ ਇਸ ਮੁਹਿੰਮ ਤਹਿਤ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਤਹਿਤ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਵਿਸ਼ੇਸ਼ ਸਮਾਗਮ ਕੀਤਾ ਗਿਆ ਤੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੂੰ ਮਾਇਕ ਸਹਾਇਤਾ ਭੇਟ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਵੱਖ-ਵੱਖ ਸੂਬਿਆਂ ਵਿੱਚ ਵੱਸਦੇ ਸਿੱਖਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੰਬਈ ਦਾ ਦੌਰਾ ਕੀਤਾ ਸੀ। ਉਨ੍ਹਾਂ ਸਮੇਤ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪਨੂੰ, ਰਾਮਪਾਲ ਸਿੰਘ ਬਹਿਣੀਵਾਲ ਤੇ ਮਨਜੀਤ ਸਿੰਘ ਵੱਲੋਂ ਰਾਏਪੁਰ ਦਾ ਦੌਰਾ ਕੀਤਾ ਗਿਆ ਹੈ, ਜਿੱਥੇ ਸਿੱਖ ਮਿਸ਼ਨ ਦੇ ਇੰਚਾਰਜ ਗਿਆਨੀ ਗੁਰਮੀਤ ਸਿੰਘ ਦੇ ਉਪਰਾਲੇ ਨਾਲ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਦੌਰਾਨ ਉਥੇ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਚੱਲ ਰਹੇ ਗੁਰੂ ਤੇਗ ਬਹਾਦਰ ਅਜਾਇਬ ਘਰ ਵਿੱਚ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਜਾਇਬ ਘਰ ਗਵਰਨਰ ਹਾਊਸ ਦੇ ਸਾਹਮਣੇ ਹੈ, ਜਿਸ ਵਿੱਚ ਗੁਰੂਆਂ ਤੇ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਸਥਾਪਿਤ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਭਲਈ ਜ਼ਿਲ੍ਹਾ ਦੁਰਗ ਵੱਲੋਂ ਚਲਾਏ ਜਾ ਰਹੇ ਮੁਫ਼ਤ ਹਸਪਤਾਲ ਲਈ ਦੋ ਲੱਖ ਰੁਪਏ ਦੀ ਮਾਇਕ ਸਹਾਇਤਾ, ਗੁਰਦੁਆਰਾ ਸਿੰਘ ਸਭਾ ਬਹਾਰਾਂ (ਮਹਾਂ ਸੁੰਮਦ) ਲਈ ਇਕ ਲਖ ਰੁਪਏ, ਗੁਰਦੁਆਰਾ ਸਿੰਘ ਸਭਾ ਬਿਲਹਾ ਨੂੰ ਇਕ ਲੱਖ ਰੁਪਏ, ਗੁਰਦੁਆਰਾ ਸਿੰਘ ਸਭਾ ਮੇਘਾ ਨੂੰ ਇਕ ਲੱਖ ਰੁਪਏ ਤੇ ਗੁਰਦੁਆਰਾ ਭਗਤ ਕਬੀਰ ਸਾਹਿਬ ਨੂੰ ਇਕ ਲੱਖ ਰੁਪਏ ਦੀ ਮਾਇਕ ਸਹਾਇਤਾ ਦੇ ਚੈੱਕ ਦਿੱਤੇ ਗਏ।
Home / ਪੰਜਾਬ / ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਅਜਾਇਬਘਰ ‘ਚ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੀਆਂ ਤਸਵੀਰਾਂ ਸਥਾਪਿਤ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …