ਚੰਡੀਗੜ੍ਹ/ਬਿਊਰੋ ਨਿਊਜ਼ : ਜ਼ੀ ਨਿਊਜ਼ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਂ ‘ਤੇ 100 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬਿਕਰਮ ਮਜੀਠੀਆ ਨੇ ਜਨਤਕ ਤੌਰ ‘ਤੇ ਆਖਿਆ ਸੀ ਕਿ ਚੋਣਾਂ ਦੌਰਾਨ ਜੀ ਪੰਜਾਬੀ ਦੇ ਸੰਪਾਦਕ ਨੇ ਸਾਡੇ ਕੋਲੋਂ 20 ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਸ ਨੂੰ ਨਕਾਰਦਿਆਂ ਜੀ ਨਿਊਜ਼ ਨੇ ਹੁਣ ਮਜੀਠੀਆ ਦੇ ਨਾਂ ‘ਤੇ 100 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ ਭੇਜਦਿਆਂ ਕਿਹਾ ਹੈ ਕਿ ਜਾਂ ਉਹ 24 ਘੰਟਿਆਂ ਵਿਚ ਮੁਆਫੀ ਮੰਗ ਕੇ ਆਪਣਾ ਬਿਆਨ ਵਾਪਸ ਲੈਣ ਨਹੀਂ ਤਾਂ ਅਦਾਲਤੀ ਕਾਰਵਾਈ ਲਈ ਤਿਆਰ ਰਹਿਣ।
Check Also
ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਇਲਾਜ ਦੌਰਾਨ ਮੌਤ
ਯੂਪੀ ਦੇ ਫ਼ਿਰੋਜ਼ਾਬਾਦ ਨਾਲ ਸਬੰਧਤ ਮਰੀਜ਼ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਕੀਤਾ ਗਿਆ ਸੀ ਤਬਦੀਲ ਚੰਡੀਗੜ੍ਹ/ਬਿਊਰੋ …