28.6 C
Toronto
Thursday, August 13, 2026
spot_img
Homeਪੰਜਾਬਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾਕਾਂਗਰਸ ਕਰੇਗੀ ਆਮ ਆਦਮੀ ਪਾਰਟੀ ਨਾਲ ਗਠਜੋੜ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰ ਸਕਦੀ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿਚ ਸਭ ਤੋਂ ਵੱਡਾ ਮੁੱਦਾ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਵੱਲੋਂ ਹਿੰਦੁਸਤਾਨੀਆਂ ਨੂੰ ਬੁਰੀ ਤਰ੍ਹਾਂ ਸਤਾਏ ਜਾਣ ਦਾ ਹੈ। ਜਾਖੜ ਹੋਰਾਂ ਨੇ ਕਿਹਾ ਕਿ ਅਜਿਹੇ ਲੋਕਾਂ ਕੋਲੋਂ ਭਾਰਤੀਆਂ ਨੂੰ ਨਿਜਾਤ ਦਿਵਾਉਣ ਲਈ ਸਾਨੂੰ ਪਾਰਟੀ ਬਾਜ਼ੀ ਤੋਂ ਉਪਰ ਉੱਠ ਕੇ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਾਹਮਣੇ ਬੋਲਣ ਦੀ ਹਿੰਮਤ ਅਕਾਲੀਆਂ ਅੰਦਰ ਨਹੀਂ ਹੈ। ਚੇਤੇ ਰਹੇ ਕਿ ਪਿਛਲੇ ਦਿਨੀਂ ਸੁਖਪਾਲ ਖਹਿਰਾ ਨੇ ਵੀ ਇਹ ਕਿਹਾ ਸੀ ਕਿ ਆਮ ਆਦਮੀ ਪਾਰਟੀ ਭਾਰਤ ਦੇ 7 ਸੂਬਿਆਂ ਵਿਚ ਕਾਂਗਰਸ ਨਾਲ ਮਹਾਂ ਗਠਜੋੜ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਚ ਹੋਈ ਕਾਂਗਰਸ ਪਾਰਟੀ ਬੈਠਕ ਵਿਚ ਕਿਹਾ ਸੀ ਕਿ ਜੇਕਰ ਪੰਜਾਬ ਵਿਚ ‘ਆਪ’ ਨਾਲ ਗਠਜੋੜ ਕੀਤਾ ਜਾਂਦਾ ਹੈ ਤਾਂ ਲੋਕਾਂ ਦਾ ਕਾਂਗਰਸ ਤੋਂ ਭਰੋਸਾ ਉੱਠ ਜਾਵੇਗਾ।

RELATED ARTICLES
POPULAR POSTS