Breaking News
Home / ਭਾਰਤ / ਨਹਿਰੂ ਤੇ ਜਿਨਾਹ ਬਾਰੇ ਦਲਾਈਲਾਮਾ ਵਲੋਂ ਦਿੱਤੇ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋਇਆ

ਨਹਿਰੂ ਤੇ ਜਿਨਾਹ ਬਾਰੇ ਦਲਾਈਲਾਮਾ ਵਲੋਂ ਦਿੱਤੇ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋਇਆ

ਦਲਾਈਲਾਮਾ ਨੂੰ ਮੰਗਣੀ ਪਈ ਮੁਆਫੀ
ਨਵੀਂ ਦਿੱਲੀ/ਬਿਊਰੋ ਨਿਊਜ਼
ਤਿੱਬਤੀਆਂ ਦੇ ਧਰਮ ਗੁਰੂ ਦਲਾਈਲਾਮਾ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਲੈ ਕੇ ਇਕ ਬਿਆਨ ਦਿੱਤਾ ਸੀ। ਇਸ ਬਿਆਨ ਤੋਂ ਬਾਅਦ ਕਾਫੀ ਵਿਵਾਦ ਖੜ੍ਹਾ ਹੋ ਗਿਆ। ਦਲਾਈ ਲਾਮਾ ਨੇ ਕਿਹਾ ਸੀ ਕਿ ਮਹਾਤਮਾ ਗਾਂਧੀ ਚਾਹੁੰਦੇ ਸਨ ਕਿ ਮੁਹੰਮਦ ਅਲੀ ਜਿੱਨਾਹ ਨੂੰ ਪ੍ਰਧਾਨ ਮੰਤਰੀ ਅਹੁਦਾ ਦੇ ਦਿੱਤਾ ਜਾਵੇ, ਪਰ ਜਵਾਹਰ ਲਾਲ ਨਹਿਰੂ ਨੇ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਜੇਕਰ ਜਿਨਾਹ ਨੂੰ ਪ੍ਰਧਾਨ ਮੰਤਰੀ ਬਣਾਉਣ ਦੀ ਇੱਛਾ ਸਿਰੇ ਚੜ੍ਹ ਜਾਂਦੀ ਤਾਂ ਦੇਸ਼ ਦਾ ਬਟਵਾਰਾ ਨਹੀਂ ਸੀ ਹੋਣਾ। ਉਨ੍ਹਾਂ ਕਿਹਾ ਸੀ ਕਿ ਮੈਂ ਜਾਣਦਾ ਹਾਂ ਕਿ ਪੰਡਿਤ ਨਹਿਰੂ ਬਹੁਤ ਤਜਰਬੇਕਾਰ ਤੇ ਸਮਝਦਾਰ ਵਿਅਕਤੀ ਸਨ, ਪਰ ਕਦੇ ਕਦਾਈਂ ਸਿਆਣੇ ਬੰਦਿਆਂ ਤੋਂ ਵੀ ਗਲਤੀਆਂ ਹੋ ਜਾਂਦੀਆਂ ਹਨ। ਵਧ ਰਹੇ ਵਿਵਾਦ ਨੂੰ ਦੇਖਦਿਆਂ ਹੁਣ ਦਲਾਈਲਾਮਾ ਨੇ ਮੁਆਫੀ ਮੰਗਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਬਿਆਨ ਵਿਚ ਕੁੱਝ ਗਲਤ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ।

Check Also

ਭਾਰਤ ‘ਚ ਦਸ ਲੱਖ ਅਬਾਦੀ ਪਿੱਛੇ ਸਿਰਫ 15 ਜੱਜ

ਇੰਡੀਆ ਜਸਟਿਸ ਸਿਸਟਮ ਰਿਪੋਰਟ 2025 ‘ਚ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਪ੍ਰਤੀ 10 …