21.2 C
Toronto
Monday, August 17, 2026
spot_img
Homeਭਾਰਤਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾਰਾਜੀਵ ਗਾਂਧੀ ਦੇ ਹਤਿਆਰਿਆਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਤਾਮਿਲਨਾਡੂ ਦੀਆਂ ਜੇਲ੍ਹਾਂ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਸੱਤ ਦੋਸ਼ੀਆਂ ਨੂੰ ਨਹੀਂ ਛੱਡਿਆ ਜਾ ਸਕਦਾ ਹੈ। ਇਹ ਗੱਲ ਅੱਜ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਹੀ। ਕੇਂਦਰ ਨੇ ਅਦਾਲਤ ਨੂੰ ਦੱਸਿਆ ਕਿ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਸੱਤ ਦੋਸ਼ੀਆਂ ਨੂੰ ਰਿਹਾਅ ਕਰਨ ਦੀ ਤਾਮਿਲਨਾਡੂ ਸਰਕਾਰ ਦੀ ਪੇਸ਼ਕਸ਼ ਨੂੰ ਖ਼ਾਰਜ ਕੀਤਾ ਚੁੱਕਾ ਹੈ। ਕੇਂਦਰ ਨੇ ਅਦਾਲਤ ਨੂੰ ਕਿਹਾ ਕਿ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਕੌਮਾਂਤਰੀ ਪ੍ਰਭਾਵ ਪਵੇਗਾ ਅਤੇ ਇਹ ‘ਖ਼ਤਰਨਾਕ ਪਰੰਪਰਾ’ ਦੀ ਸ਼ੁਰੂਆਤ ਹੋਵੇਗੀ। ਇਹ ਵੀ ਕਿਹਾ ਗਿਆ ਹੈ ਕਿ ਇਸ ਕੇਸ ਦੀ ਜਾਂਚ ਕਰ ਰਹੀ ਸੀ. ਬੀ. ਆਈ. ਨੇ ਸੱਤਾਂ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਵਿਰੋਧ ਕੀਤਾ ਸੀ। ਕੇਂਦਰ ਨੇ ਕਿਹਾ ਕਿ ਤਾਮਿਲਨਾਡੂ ਸਰਕਾਰ ਨੂੰ ਉਸਨੇ ਆਪਣੇ ਇਸ ਫ਼ੈਸਲੇ ਬਾਰੇ 18 ਅਪ੍ਰੈਲ ਨੂੰ ਹੀ ਸੂਚਿਤ ਕਰ ਦਿੱਤਾ ਸੀ। ਚੇਤੇ ਰਹੇ ਕਿ ਇਹ ਸੱਤ ਦੋਸ਼ੀ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ।

RELATED ARTICLES
POPULAR POSTS