ਕੇਜਰੀਵਾਲ ਨੇ ਕਿਹਾ – ਨਹੀਂ ਬਣਾਂਗੇ ਕਿਸੇ ਮਹਾ ਗਠਜੋੜ ਦਾ ਹਿੱਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਦੀ ਅਗਵਾਈ ਵਾਲੇ ਐਨਡੀਏ ਖਿਲਾਫ ਅਗਾਮੀ ਲੋਕ ਸਭਾ ਚੋਣਾਂ ਵਿਚ ਮਹਾਂ ਗਠਜੋੜ ਬਣਨ ਤੋਂ ਪਹਿਲਾਂ ਹੀ ਖਿਲਰਨ ਲੱਗਾ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 2019 ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੇ ਖਿਲਾਫ ਬਣ ਰਹੇ ਮਹਾਂ ਗਠਜੋੜ ਦਾ ਹਿੱਸਾ ਨਹੀਂ ਬਣੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਇਸ ਗਠਜੋੜ ਦਾ ਹਿੱਸਾ ਬਣ ਰਹੀਆਂ ਹਨ, ਉਨ੍ਹਾਂ ਦਾ ਦੇਸ਼ ਦੇ ਵਿਕਾਸ ਵਿਚ ਕੋਈ ਯੋਗਦਾਨ ਨਹੀਂ ਹੈ। ਰੋਹਤਕ ਵਿਚ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਸਾਰੀਆਂ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰੇਗੀ। ਦੂਜੇ ਪਾਸੇ ਚਰਚਾ ਤਾਂ ਇਹ ਵੀ ਚੱਲ ਰਹੀ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਗਠਜੋੜ ਹੋ ਜਾਵੇਗਾ।
Check Also
ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਛੱਡੀ
ਪੰਜਾਬ ਦੇ ਕਾਰੋਬਾਰੀ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਪਹੁੰਚੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ …