Breaking News
Home / Uncategorized / ਲੋਕ ਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਦਾ ਦੇਹਾਂਤ

ਲੋਕ ਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਦਾ ਦੇਹਾਂਤ

ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
ਕੋਲਕਾਤਾ/ਬਿਊਰੋ ਨਿਊਜ਼
ਲੋਕ ਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਦਾ ਅੱਜ ਸਵੇਰੇ ਕੋਲਕਾਤਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਉਣੱਨਵੇਂ ਸਾਲ ਸੀ। ਸੋਮਨਾਥ ਚੈਟਰਜੀ ਨੂੰ ਲੰਘੇ ਕੱਲ੍ਹ ਦਿਲ ਦਾ ਦੌਰਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ। ਸੋਮਨਾਥ ਚੈਟਰਜੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਨਾਲ ਸਬੰਧਤ ਸਨ ਤੇ ਸੰਨ 1968 ਤੋਂ ਸਿਆਸਤ ਵਿੱਚ ਸਰਗਰਮ ਸਨ। ਉਹ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਦੀ ਸਰਕਾਰ ਵਿੱਚ ਸਾਲ 2004 ਤੋਂ 2009 ਤਕ ਲੋਕ ਸਭਾ ਦੇ ਸਪੀਕਰ ਰਹਿ ਚੁੱਕੇ ਸਨ। ਹਾਲਾਂਕਿ, ਸਪੀਕਰ ਦਾ ਅਹੁਦਾ ਛੱਡਣ ਤੋਂ ਇਨਕਾਰ ਕਰਨ ਬਦਲੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਵੀ ਦਿੱਤਾ ਗਿਆ ਸੀ। ਚੈਟਰਜੀ ਆਪਣੇ ਸਿਆਸੀ ਕਰੀਅਰ ਵਿੱਚ ਕੁੱਲ 10 ਵਾਰ ਲੋਕ ਸਭਾ ਮੈਂਬਰ ਚੁਣੇ ਗਏ ਸਨ। ਚੈਟਰਜੀ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਰਾਜਨਾਥ ਸਿੰਘ, ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …