ਸਿਖਰਲੇ 10 ਸ਼ਹਿਰਾਂ ਵਿਚ ਪੂਣੇ ਪਹਿਲੇ ਨੰਬਰ ‘ਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੇ ਰਹਿਣਯੋਗ ਸ਼ਹਿਰਾਂ ਦੀ ਸੂਚੀ ਵਿਚ ਪੂਣੇ ਪਹਿਲੇ ਨੰਬਰ ‘ਤੇ ਹੈ। ਨਵੀਂ ਮੁੰਬਈ ਦੂਜੇ ਅਤੇ ਗ੍ਰੇਟਰ ਮੁੰਬਈ ਤੀਜੇ ਸਥਾਨ ‘ਤੇ ਹੈ। ਇਸ ਮਾਮਲੇ ਵਿਚ ਚੰਡੀਗੜ੍ਹ ਨੂੰ ਪੰਜਵਾਂ ਸਥਾਨ ਮਿਲਿਆ ਹੈ, ਜਦਕਿ ਨਵੀਂ ਦਿੱਲੀ 65ਵੇਂ ਸਥਾਨ ‘ਤੇ ਪਹੁੰਚ ਗਈ ਹੈ। ਸਿਖਰਲੇ 10 ਸ਼ਹਿਰਾਂ ਵਿਚ ਮੱਧ ਪ੍ਰਦੇਸ਼ ਦੇ ਦੋ ਸ਼ਹਿਰ ਭੋਪਾਲ ਅਤੇ ਇੰਦੌਰ ਵੀ ਸ਼ਾਮਲ ਹਨ। ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਇਹ ਸੂਚੀ ਜਾਰੀ ਕੀਤੀ। ਸ਼ਹਿਰਾਂ ਵਿਚ ਅਸਾਨ ਜ਼ਿੰਦਗੀ ਨੂੰ ਲੈ ਕੇ ਸਰਕਾਰ ਵਲੋਂ ਕੀਤਾ ਗਿਆ ਇਹ ਪਹਿਲਾ ਸਰਵੇਖਣ ਹੈ। ਇਸ ਤੋਂ ਬਾਅਦ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਆਮ ਆਦਮੀ ਦੀ ਜ਼ਿੰਦਗੀ ਜੀਣ ਦੀ ਪ੍ਰਕਿਰਿਆ ਨੂੰ ਅਸਾਨ ਬਣਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …