ਨਸ਼ੇ ਦੇ ਮਾਮਲੇ ‘ਚ 50 ਹਜ਼ਾਰ ਰੁਪਏ ਦੀ ਲਈ ਸੀ ਰਿਸ਼ਵਤ
ਤਰਨਤਾਰਨ/ਬਿਊਰੋ ਨਿਊਜ਼
ਰਿਸ਼ਵਤਖੋਰੀ ਦੇ ਮਾਮਲੇ ਵਿਚ ਤਰਨਤਾਰਨ ਦੇ ਪੁਲਿਸ ਇੰਸਪੈਕਟਰ ਪ੍ਰੀਤਇੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ। ਲੰਘੇ ਸ਼ੁੱਕਰਵਾਰ ਨੂੰ ਇੰਸਪੈਕਟਰ ਦੇ ਗੰਨਮੈਨ ਨੂੰ ਕਥਿਤ ਤੌਰ ‘ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਕਾਬੂ ਕੀਤਾ ਗਿਆ ਸੀ। ਇਸ ਸਬੰਧੀ ਐੱਸਐੱਸਪੀ ਦਰਸ਼ਨ ਸਿੰਘ ਮਾਨ ਦਾ ਕਹਿਣਾ ਹੈ ਕਿ ਰਿਸ਼ਵਤਖੋਰੀ ਦੇ ਮਾਮਲੇ ਵਿਚ ਇੰਸਪੈਕਟਰ ਪ੍ਰੀਤਇੰਦਰ ਦੀ ਸ਼ਮੂਲੀਅਤ ਪਾਏ ਜਾਣ ਕਾਰਨ ਉਸ ਨੂੰ ਮੁਅੱਤਲ ਕਰਨ ਲਈ ਕਿਹਾ ਗਿਆ ਸੀ। ਜਿਸ ਕਾਰਨ ਉਸਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ।ઠਜ਼ਿਕਰਯੋਗ ਹੈ ਕਿ ਫ਼ਰੀਦਕੋਟ ਦੇ ਪਲਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਵਿਜੀਲੈਂਸ ਬਿਊਰੋ ਨੇ ਕਾਰਵਾਈ ਕੀਤੀ। ਦੋਸ਼ੀ ਇੰਸਪੈਕਟਰ ਉਕਤ ਵਿਅਕਤੀ ਦਾ ਨਾਮ ਨਸ਼ੇ ਦੀ ਸਮਗਲਿੰਗ ਦੇ ਇੱਕ ਮਾਮਲੇ ਵਿਚੋਂ ਕੱਢਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ, ਪਰ ਗੱਲ 50 ਹਜ਼ਾਰ ਰੁਪਏ ਵਿਚ ਮੁੱਕੀ ਸੀ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …