ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਵੀਂ ਕੌਮੀ ਕਾਰਜਕਾਰਨੀ ਦੀ ਬੈਠਕ ਵਿਚ ਨਵੇਂ ਮੈਂਬਰ ਚੁਣ ਲਏ ਗਏ ਹਨ। ਇਨ੍ਹਾਂ ਮੈਂਬਰਾਂਵਿਚ 6 ਪੰਜਾਬੀ ਹਨ। ਪੰਜਾਬ ਵਿਚੋਂ ਕਵਨੀਵਰ ਸੁੱਚਾ ਸਿੰਘ ਛੋਟੇਪੁਰ,ਲੋਕ ਸਭਾ ਮੈਂਬਰ ਭਗਵੰਤ ਮਾਨ,ਲੋਕ ਸਭਾ ਮੈਂਬਰ ਸਾਧੂ ਸਿੰਘ,ਯਾਮਿਨੀ ਗੋਮਰ,ਬਲਜਿੰਦਰ ਕੌਰ ਤੇ ਹਰਜੋਤ ਬੈਂਸ ਸ਼ਾਮਲ ਹਨ। ਕਾਰਜਕਾਰਨੀ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਹੀ ਚੁਣਿਆ ਹੈ।
ਪੰਜਾਬ ਵਿਚ 2017 ਦੀਆਂ ਵਿਧਾਨ ਸਭਾ ਚੋਣਾਂ ਹੋਣ ਕਾਰਨ ਪੰਜਾਬ ਨੂੰ ਤਰਜ਼ੀਹ ਦਿੱਤੀ ਹੈ ਕਿਉਂਕਿ ਆਮ ਆਦਮੀ ਪਾਰਟੀ ਲਈ ਪੰਜਾਬ ਦੀ ਜਿੱਤ ਬਹੁਤ ਜ਼ਰੂਰੀ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਉਹ ਉਨ੍ਹਾਂ ਰਾਜਾਂਵਿਚ ਹੀ ਚੋਣ ਲੜਣਗੇ ਜਿੱਥੇ ਪਾਰਟੀ ਚੋਣ ਜਿੱਤੇਗੀ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …