ਸਿੱਧੂ ਦਾ ਕਹਿਣਾ – ਮੇਰਾ ਪਾਕਿਸਤਾਨ ਜਾਣਾ ਭਾਰਤ ਸਰਕਾਰ ਦੀ ਆਗਿਆ ‘ਤੇ ਨਿਰਭਰ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੇ ਨਵੇਂ ਬਣਨ ਜਾ ਰਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ 18 ਅਗਸਤ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿਚ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਮਿਲ ਗਿਆ ਹੈ। ਇਸਦੇ ਮੱਦੇਨਜ਼ਰ ਨਵਜੋਤ ਸਿੱਧੂ ਅੱਜ ਦਿੱਲੀ ਵਿਖੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਦਫ਼ਤਰ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਕੁਝ ਰਸਮੀ ਕਾਰਵਾਈਆਂ ਹਨ, ਜਿਨ੍ਹਾਂ ਕਾਰਨ ਉਹ ਹਾਈ ਕਮਿਸ਼ਨ ਦੇ ਦਫ਼ਤਰ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਲਈ ਉਨ੍ਹਾਂ ਨੇ ਸਰਕਾਰੀ ਆਗਿਆ ਲਈ ਅਰਜ਼ੀ ਦਿੱਤੀ ਹੈ ਅਤੇ ਹੁਣ ਹਰ ਚੀਜ਼ ਭਾਰਤ ਸਰਕਾਰ ਦੀ ਆਗਿਆ ‘ਤੇ ਨਿਰਭਰ ਕਰਦੀ ਹੈ।ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਦੱਸਿਆ ਸੀ ਕਿ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਵੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਮਿਲਿਆ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …