ਹਰੇਕ ਭਾਰਤੀ ਦੂਤਾਵਾਸ ਵਿੱਚ ਮਨਾਇਆ ਜਾਵੇਗਾ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ: ਸੁਸ਼ਮਾ ਸਵਰਾਜ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਵੀਂ ਦਿੱਲੀ ਦੇ ਪਰਵਾਸੀ ਭਾਰਤੀ ਕੇਂਦਰ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਆਗੂ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਵਿਦੇਸ਼ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ‘ਤੇ ਹਰੇਕ ਭਾਰਤੀ ਦੂਤਾਵਾਸ ਵਿੱਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਸਾਂਝੀਵਾਲਤਾ, ਔਰਤ ਨੂੰ ਬਰਾਬਰੀ ਦਾ ਹੱਕ, ਰੱਬ ਇੱਕ ਹੈ, ਸ਼ਾਂਤੀ ਤੇ ਭਾਈਚਾਰੇ ਦਾ ਸੁਨੇਹਾ ਦੇਣ ਵਰਗੇ ਸਿਧਾਂਤਾਂ ਨੂੰ ਵਿਸ਼ਵ ਪੱਧਰ ‘ਤੇ ਪਸਾਰਿਆ ਜਾਵੇਗਾ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …