ਪਿਛਲੇ ਕਾਫੀ ਸਮੇਂ ਤੋਂ ਚੱਲਦੀ ਆ ਰਹੀ ਹੈ ਅਜ਼ਾਦੀ ਦਿਵਸ ਮੌਕੇ ਮਠਿਆਈ ਭੇਟ ਕਰਨ ਦੀ ਪਰੰਪਰਾ
ਅੰਮ੍ਰਿਤਸਰ/ਬਿਊਰੋ ਨਿਊਜ਼
ਅੱਜ ਪਾਕਿਸਤਾਨ ਵਿਚ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅਟਾਰੀ-ਵਾਹਗਾ ਸਰਹੱਦ ‘ਤੇ ਬੀ. ਐਸ. ਐਫ. ਅਤੇ ਪਾਕਿਸਤਾਨੀ ਰੇਂਜਰਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ ਕੀਤਾ ਗਿਆ। ਪਾਕਿਸਤਾਨ ਦੇ ਪੰਜਾਬ ਫਰੰਟੀਅਰ ਦੇ ਵਿੰਗ ਕਮਾਂਡਰ ਬਿਲਾਲ ਅਹਿਮਦ ਨੇ ਭਾਰਤ ਦੇ ਬੀਐਸਐਫ ਅਧਿਕਾਰੀਆਂ ਨੂੰ ਮਿਠਾਈ ਭੇਟ ਕੀਤੀ। ਭਾਰਤੀ ਫੌਜ ਵੱਲੋਂ ਕਮਾਂਡੈਂਟ ਸੁਦੀਪ ਨੇ ਇਹ ਮਿਠਾਈ ਹਾਸਲ ਕੀਤੀ। ਚੇਤੇ ਰਹੇ ਭਲਕੇ 15 ਅਗਸਤ ਨੂੰ ਭਾਰਤ ਦਾ ਅਜ਼ਾਦੀ ਦਿਵਸ ਹੈ ਅਤੇ ਭਾਰਤ ਵੱਲੋਂ ਵੀ ਬੀਐਸਐਫ ਦੇ ਅਧਿਕਾਰੀ ਇਸੇ ਤਰ੍ਹਾਂ ਪਾਕਿਸਤਾਨੀ ਫੌਜੀਆਂ ਨੂੰ ਮਠਿਆਈ ਭੇਟ ਕਰਨਗੇ। ਬੀਐਸਐਫ ਅਧਿਕਾਰੀਆਂ ਨੇ ਕਿਹਾ ਕਿ ਇਹ ਪੁਰਾਣੀ ਪਰੰਪਰਾ ਹੈ ਜੋ ਪਿਛਲੇ ਕਾਫੀ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਹੈ। ਇਸ ਤਹਿਤ ਦੋਵੇਂ ਦੇਸ਼ਾਂ ਦੀਆਂ ਫੌਜਾਂ ਇੱਕ ਦੂਜੇ ਨੂੰ ਵਧਾਈ ਦਿੰਦੀਆਂ ਹਨ।
Home / ਪੰਜਾਬ / ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ ‘ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …