ਪੰਜਾਬ ਭਾਜਪਾ ਦੇ ਪ੍ਰਧਾਨ ਵੀ ਰਹੇ ਸਨ ਟੰਡਨ
ਰਾਏਪੁਰ/ਬਿਊਰੋ ਨਿਊਜ਼
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਅੱਜ ਦੇਹਾਂਤ ਹੋ ਗਿਆ। ਉਹ 90 ਵਰ੍ਹਿਆਂ ਦੇ ਸਨ। ਬਿਮਾਰੀ ਦੇ ਚੱਲਦਿਆਂ ਉਨ੍ਹਾਂ ਨੂੰ ਰਾਏਪੁਰ ਦੇ ਇੱਕ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਟੰਡਨ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਛੱਤੀਸ਼ਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ, ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ ਸਿੰਘ ਬਾਦਲ ਅਤੇ ਵਿਜੇ ਸਾਂਪਲਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਟੰਡਨ 1951 ਵਿਚ ਜਨਸੰਘ ਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਸਨ। ਉਨ੍ਹਾਂ ਨੇ ਸਾਲ 1951 ਤੋਂ 1957 ਤੱਕ ਪੰਜਾਬ ਦੇ ਜਨਸੰਘ ਸਕੱਤਰ ਅਤੇ 1995 ਤੋਂ 97 ਤੱਕ ਪੰਜਾਬ ਭਾਜਪਾ ਪ੍ਰਧਾਨ ਦੇ ਰੂਪ ਵਿਚ ਕੰਮ ਕੀਤਾ ਸੀ। ਚੇਤੇ ਰਹੇ ਕਿ ਬਲਰਾਮਜੀ ਦਾਸ ਟੰਡਨ ਭਾਜਪਾ ਦੀ ਟਿਕਟ ‘ਤੇ ਰਾਜਪੁਰਾ ਤੋਂ ਵਿਧਾਇਕ ਵੀ ਬਣੇ ਸਨ ਅਤੇ ਪੰਜਾਬ ‘ਚ ਉਪ ਮੁੱਖ ਮੰਤਰੀ ਦੇ ਅਹੁਦੇ ‘ਤੇ ਵੀ ਕੰਮ ਕੀਤਾ ਸੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …