Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦਾ ਵਫਦ ਸੁਖਬੀਰ ਬਾਦਲ ਦੀ ਅਗਵਾਈ ‘ਚ ਰਾਜਨਾਥ ਸਿੰਘ ਨੂੰ ਮਿਲਿਆ

ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦਾ ਵਫਦ ਸੁਖਬੀਰ ਬਾਦਲ ਦੀ ਅਗਵਾਈ ‘ਚ ਰਾਜਨਾਥ ਸਿੰਘ ਨੂੰ ਮਿਲਿਆ

ਸਿੱਖ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮੁੱਦੇ ਗ੍ਰਹਿ ਮੰਤਰੀ ਕੋਲ ਉਠਾਏ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਵਫਦ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸਿੱਖ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮੁੱਦੇ ਗ੍ਰਹਿ ਮੰਤਰੀ ਕੋਲ ਉਠਾਏ ਗਏ। ਅਕਾਲੀ ਦਲ ਨੇ 1984 ਸਿੱਖ ਕਤਲੇਆਮ ਦੇ ਮਾਮਲੇ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਬਾਰੇ ਰਾਜਨਾਥ ਸਿੰਘ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਗ੍ਰਹਿ ਮੰਤਰੀ ਕੋਲ ਮੰਗ ਉਠਾਈ ਗਈ ਕਿ 1984 ਦੇ ਜਿੰਨੇ ਵੀ ਬਕਾਇਆ ਕੇਸ ਹਨ ਉਨ੍ਹਾਂ ਲਈ ਇੱਕ ਵਿਸ਼ੇਸ਼ ਟ੍ਰਾਇਲ ਕੋਰਟ ਬਣਾਇਆ ਜਾਵੇ ਜੋ ਸਾਰੇ ਕੇਸਾਂ ਦੀ ਸੁਣਵਾਈ ਕਰਦਿਆਂ 6 ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਾ ਕਰੇ। ਉਨ੍ਹਾਂ ਦੱਸਿਆ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਵੀ ਮੰਗ ਕੀਤੀ ਗਈ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …