Breaking News
Home / ਪੰਜਾਬ / ਪੰਚਾਇਤੀ ਚੋਣਾਂ ‘ਚ ਨੌਜਵਾਨਾਂ ਨੂੰ ਦਿਆਂਗੇ ਵੱਧ ਮੌਕੇ : ਸੁਨੀਲ ਜਾਖੜ

ਪੰਚਾਇਤੀ ਚੋਣਾਂ ‘ਚ ਨੌਜਵਾਨਾਂ ਨੂੰ ਦਿਆਂਗੇ ਵੱਧ ਮੌਕੇ : ਸੁਨੀਲ ਜਾਖੜ

ਕਿਹਾ, ਆਪਣੇ ਚੋਣ ਨਿਸ਼ਾਨ ‘ਤੇ ਹੀ ਕਾਂਗਰਸ ਲੜੇਗੀ ਪੰਚਾਇਤੀ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਭਵਨ ਵਿਖੇ ਕੈਬਿਨਟ ਮੰਤਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਅਕਤੂਬਰ ਵਿਚ ਹੋਣ ਜਾ ਰਹੀਆਂ ਹਨ। ਕਾਂਗਰਸ ਪਾਰਟੀ ਆਪਣੇ ਚੋਣ ਨਿਸ਼ਾਨ ‘ਤੇ ਹੀ ਪੰਚਾਇਤੀ ਚੋਣਾਂ ਲੜੇਗੀ ਅਤੇ ਇਨ੍ਹਾਂ ਚੋਣਾਂ ਵਿਚ ਨੌਜਵਾਨਾਂ ਨੂੰ ਵੱਧ ਮੌਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਿਛਲੇ ਡੇਢ ਸਾਲ ਦੀ ਕਾਰਗੁਜ਼ਾਰੀ ਦੇ ਮੱਦੇਨਜ਼ਰ ਪਿੰਡਾਂ ਦੇ ਲੋਕ ਕਾਂਗਰਸ ਨੂੰ ਵਧੇਰੇ ਹੁੰਗਾਰਾ ਦੇਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਾਫ਼ੀ ਲੰਮੇ ਸਮੇਂ ਤੋਂ ਸਿਆਸੀ ਪਾਰਟੀਆਂ ਸਿੱਧੇ ਤੌਰ ‘ਤੇ ਚੋਣਾਂ ਨਹੀਂ ਲੜਦੀਆਂ ਸਨ। ਪਰ ਕਾਂਗਰਸ ਨੇ ਪਹਿਲੀ ਵਾਰ ਫੈਸਲਾ ਕੀਤਾ ਹੈ ਕਿ ਪੰਚਾਇਤੀ ਚੋਣਾਂ ਉਹ ਚੋਣ ਨਿਸ਼ਾਨ ‘ਤੇ ਲੜੇਗੀ। ਹੁਣ ਵੇਖਣਾ ਇਹ ਹੋਵੇਗਾ ਕਿ ਕੀ ਅਕਾਲੀ ਦਲ ਵੀ ਆਪਣੇ ਚੋਣ ਨਿਸ਼ਾਨ ‘ਤੇ ਪੰਚਾਇਤੀ ਚੋਣਾਂ ਲੜੇਗਾ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …