ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 45 ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਰਲ ਵਿਚ ਅੱਜ ਫਿਰ ਭਾਰੀ ਮੀਂਹ ਪਿਆ। ਹੜ੍ਹ ਨਾਲ ਵਿਗੜੇ ਹਾਲਾਤ ਦੇ ਚੱਲਦਿਆਂ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ 18 ਅਗਸਤ ਦੁਪਹਿਰ 2 ਵਜੇ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਪੇਰੀਅਰ ਨਦੀ ਦਾ ਜਲ ਪੱਧਰ ਵਧਣ ਕਾਰਨ ਪਾਣੀ ਦੇ ਏਅਰਪੋਰਟ ਅੰਦਰ ਦਾਖਲ ਹੋਣ ਦੇ ਚਲਦਿਆਂ ਇਹ ਕਦਮ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ 8 ਅਗਸਤ ਤੋਂ ਬਾਅਦ ਕੇਰਲ ਵਿਚ ਭਾਰੀ ਮੀਂਹ ਤੇ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 45 ਹੋ ਗਈ ਹੈ। ਕੇਰਲ ਦੇ ਮੁੱਖ ਮੰਤਰੀ ਵੀ. ਵਿਜੇਅਨ ਨੇ ਕਿਹਾ ਕਿ ਕੇਰਲ ਦੇ ਇਤਿਹਾਸ ਵਿਚ ਅਜਿਹਾ ਕਦੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਦੇ ਚੱਲਦਿਆਂ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿਚ ਵੀ ਮੀਂਹ ਨੇ ਲੋਕਾਂ ਦਾ ਜਨ ਜੀਵਨ ਪ੍ਰਭਾਵਿਤ ਕੀਤਾ ਅਤੇ 19 ਵਿਅਕਤੀਆਂ ਦੀ ਜਾਨ ਚਲੀ ਗਈ ਹੈ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …