Breaking News
Home / ਪੰਜਾਬ / ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਦੇਣ ਬਹਾਨੇ ਸਿਆਸੀ ਕਾਨਫਰੰਸਾਂ

ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਦੇਣ ਬਹਾਨੇ ਸਿਆਸੀ ਕਾਨਫਰੰਸਾਂ

ਕੈਪਟਨ ਦੀ ਗੈਰਹਾਜ਼ਰੀ ਰੜਕੀ, ਭਗਵੰਤ ਮਾਨ, ਸੁਖਬੀਰ ਬਾਦਲ, ਸੁਖਪਾਲ ਖਹਿਰਾ ਨੇ ਕੀਤੀਆਂ ਤਕਰੀਰਾਂ
ਲੁਧਿਆਣਾ/ਬਿਊਰੋ ਨਿਊਜ਼
ਅੱਜ 15 ਅਗਸਤ ਵਾਲੇ ਦਿਨ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼ਰਧਾਂਜਲੀ ਦੇਣ ਦੇ ਬਹਾਨੇ ਸਿਆਸੀ ਕਾਨਫਰੰਸਾਂ ਵੀ ਹੋਈਆਂ ਹਨ। ਇਸੇ ਤਹਿਤ ਅੱਜ ਈਸੜੂ ਵਿਚ ਕਾਂਗਰਸ ਪਾਰਟੀ ਵਲੋਂ ਰੱਖੀ ਕਾਨਫਰੰਸ ਵਿਚ ਕੈਪਟਨ ਅਮਰਿੰਦਰ ਸਿੰਘ ਨਹੀਂ ਪਹੁੰਚੇ। ਕੈਪਟਨ ਦੇ ਨਾ ਪਹੁੰਚਣ ਕਾਰਨ ਕਾਂਗਰਸੀ ਵਰਕਰਾਂ ਵਿਚ ਨਿਰਾਸ਼ਾ ਵੀ ਦੇਖੀ ਗਈ।
ਇਸ ਮੌਕੇ ਆਮ ਆਦਮੀ ਪਾਰਟੀ ਨੇ ਕੋਈ ਸਿਆਸੀ ਸਟੇਜ ਤਾਂ ਨਹੀਂ ਲਗਾਈ, ਪਰ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਆਜ਼ਾਦ ਹੋਣ ਦੇ ਬਾਵਜੂਦ ਵੀ ਅੱਜ ਅਸੀਂ ਗਰੀਬੀ ਅਤੇ ਨਸ਼ਿਆਂ ਦੇ ਗੁਲਾਮ ਬਣੇ ਹੋਏ ਹਾਂ।ઠਸ਼੍ਰੋਮਣੀ ਅਕਾਲੀ ਦਲ ਦੀ ਸਟੇਜ ਤੋਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਰਾਜ ਵਿਚ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਕੈਪਟਨ ਨੇ ਬੰਦ ਕਰਵਾ ਦਿੱਤੀਆਂ ਹਨ। ਅਕਾਲੀ ਦਲ ਦੀ ਕਾਨਫਰੰਸ ਵਿਚ ਬਿਕਰਮ ਸਿੰਘ ਮਜੀਠੀਆ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਵੀ ਈਸੜੂ ਵਿਖੇ ਰੈਲੀ ਦਾ ਆਯੋਜਨ ਕੀਤਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਅਜ਼ਾਦ ਹੋਏ 70 ਸਾਲ ਹੋ ਚੁੱਕੇ ਹਨ ਪਰ ਪੰਜਾਬ ਵਿਚ ਅਜੇ ਤੱਕ ਵੀ ਅਜ਼ਾਦੀ ਦੀ ਠੰਡੀ ਹਵਾ ਨਹੀਂ ਚੱਲੀ।

Check Also

ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ

ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …