ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ‘ਚ ਫਹਿਰਾਇਆ ਤਿਰੰਗਾ
ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਸਮੂਹਿਕ ਰੂਪ ਵਿਚ ਮਨਾਉਣ ਦਾ ਦਿੱਤਾ ਸੱਦਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜ਼ਾਦੀ ਦਿਵਸ ਮੌਕੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਫਹਿਰਾਇਆ। ਇਸ ਮੌਕੇ ਉਨ੍ਹਾਂ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਅਤੇ ਜਲਿਆਂਵਾਲੇ ਬਾਗ ਦੀ 100ਵੀਂ ਵਰ੍ਹੇਗੰਢ ਸਮੂਹਿਕ ਰੂਪ ਵਿਚ ਮਨਾਉਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਨੇ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ ਵੀ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਅਤੇ ਸ਼ਹਿਰੀ ਆਵਾਸ ਯੋਜਨਾ ਤੋਂ ਇਲਾਵਾ ਕਈ ਹੋਰ ਮੁਹਿੰਮਾਂ ਦੀ ਸ਼ੁਰੂਆਤ ਕੀਤੀ।
ਇਸੇ ਤਰ੍ਹਾਂ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੰਮ੍ਰਿਤਸਰ ‘ਚ ਤਿਰੰਗਾ ਫਹਿਰਾਇਆ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਟਿਆਲਾ, ਅਰੁਣਾ ਚੌਧਰੀ ਨੇ ਪਠਾਨਕੋਟ ਅਤੇ ਫਿਰੋਜ਼ਪੁਰ ਵਿਚ ਵਿਜੇਇੰਦਰ ਸਿੰਗਲਾ ਨੇ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕੀਤੀ।
Home / ਪੰਜਾਬ / ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ‘ਚ ਫਹਿਰਾਇਆ ਤਿਰੰਗਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਸਮੂਹਿਕ ਰੂਪ ਵਿਚ ਮਨਾਉਣ ਦਾ ਦਿੱਤਾ ਸੱਦਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜ਼ਾਦੀ ਦਿਵਸ ਮੌਕੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਫਹਿਰਾਇਆ। ਇਸ ਮੌਕੇ ਉਨ੍ਹਾਂ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਅਤੇ ਜਲਿਆਂਵਾਲੇ ਬਾਗ ਦੀ 100ਵੀਂ ਵਰ੍ਹੇਗੰਢ ਸਮੂਹਿਕ ਰੂਪ ਵਿਚ ਮਨਾਉਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਨੇ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ ਵੀ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਅਤੇ ਸ਼ਹਿਰੀ ਆਵਾਸ ਯੋਜਨਾ ਤੋਂ ਇਲਾਵਾ ਕਈ ਹੋਰ ਮੁਹਿੰਮਾਂ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੰਮ੍ਰਿਤਸਰ ‘ਚ ਤਿਰੰਗਾ ਫਹਿਰਾਇਆ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਟਿਆਲਾ, ਅਰੁਣਾ ਚੌਧਰੀ ਨੇ ਪਠਾਨਕੋਟ ਅਤੇ ਫਿਰੋਜ਼ਪੁਰ ਵਿਚ ਵਿਜੇਇੰਦਰ ਸਿੰਗਲਾ ਨੇ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕੀਤੀ।
Check Also
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …