11 C
Toronto
Wednesday, March 11, 2026
spot_img
Homeਭਾਰਤਕਾਂਗਰਸ ਨੇ ਕਿਹਾ ਚੰਗਾ ਹੁੰਦਾ ਜੇ ਮੋਦੀ ਆਪਣੇ ਆਖਰੀ ਭਾਸ਼ਣ 'ਚ ਸੱਚ...

ਕਾਂਗਰਸ ਨੇ ਕਿਹਾ ਚੰਗਾ ਹੁੰਦਾ ਜੇ ਮੋਦੀ ਆਪਣੇ ਆਖਰੀ ਭਾਸ਼ਣ ‘ਚ ਸੱਚ ਬੋਲਦੇ

ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ 72ਵੇਂ ਅਜ਼ਾਦੀ ਦਿਵਸ ਦੇ ਮੌਕੇ ‘ਤੇ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਵਿਚ ਤਿਰੰਗਾ ਫਹਿਰਾਇਆ। ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਇਸ ਮੌਕੇ ਮਠਿਆਈ ਵੀ ਵੰਡੀ ਗਈ। ਇਸ ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ, ਮੋਤੀ ਲਾਲ ਵੋਹਰਾ, ਅਸ਼ੋਕ ਗਹਿਲੋਤ, ਰਣਦੀਪ ਸੂਰਜੇਵਾਲਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।
ਇਸ ਮੌਕੇ ਕਾਂਗਰਸ ਨੇ ਮੋਦੀ ਵਲੋਂ ਲਾਲ ਕਿਲੇ ਤੋਂ ਦਿੱਤੇ ਭਾਸ਼ਣ ਨੂੰ ਖੋਖਲਾ ਕਰਾਰ ਦਿੰਦਿਆਂ ਕਿਹਾ ਕਿ ਚੰਗਾ ਹੁੰਦਾ ਜੇਕਰ ਮੋਦੀ ਅੱਜ ਆਪਣੇ ਪ੍ਰਧਾਨ ਮੰਤਰੀ ਕਾਰਜਕਾਲ ਦੇ ਆਖਰੀ ਭਾਸ਼ਣ ਵਿਚ ਸੱਚ ਬੋਲਦੇ। ਕਾਂਗਰਸ ਪਾਰਟੀ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਰਾਫੇਲ ਤੇ ਕੁਝ ਹੋਰ ਮੁੱਦਿਆਂ ‘ਤੇ ਰਾਹੁਲ ਗਾਂਧੀ ਦੀ ਚੁਣੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ।

Previous article
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ‘ਚ ਫਹਿਰਾਇਆ ਤਿਰੰਗਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਸਮੂਹਿਕ ਰੂਪ ਵਿਚ ਮਨਾਉਣ ਦਾ ਦਿੱਤਾ ਸੱਦਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜ਼ਾਦੀ ਦਿਵਸ ਮੌਕੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਫਹਿਰਾਇਆ। ਇਸ ਮੌਕੇ ਉਨ੍ਹਾਂ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਅਤੇ ਜਲਿਆਂਵਾਲੇ ਬਾਗ ਦੀ 100ਵੀਂ ਵਰ੍ਹੇਗੰਢ ਸਮੂਹਿਕ ਰੂਪ ਵਿਚ ਮਨਾਉਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਨੇ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ ਵੀ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਅਤੇ ਸ਼ਹਿਰੀ ਆਵਾਸ ਯੋਜਨਾ ਤੋਂ ਇਲਾਵਾ ਕਈ ਹੋਰ ਮੁਹਿੰਮਾਂ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੰਮ੍ਰਿਤਸਰ ‘ਚ ਤਿਰੰਗਾ ਫਹਿਰਾਇਆ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਟਿਆਲਾ, ਅਰੁਣਾ ਚੌਧਰੀ ਨੇ ਪਠਾਨਕੋਟ ਅਤੇ ਫਿਰੋਜ਼ਪੁਰ ਵਿਚ ਵਿਜੇਇੰਦਰ ਸਿੰਗਲਾ ਨੇ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕੀਤੀ।
Next article
RELATED ARTICLES
POPULAR POSTS