ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਦੇ ਨਾਂ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਮੁਸਲਿਮ ਮਹਿਲਾਵਾਂ ਨੂੰ ਤਿੰਨ ਤਲਾਕ ਤੋਂ ਮੁਕਤੀ ਦਿਵਾਉਣੀ ਚਾਹੁੰਦਾ ਹਾਂ। ਅਸੀਂ ਸੰਸਦ ਵਿਚ ਵੀ ਤਿੰਨ ਤਲਾਕ ਬਿੱਲ ਦਾ ਮੁੱਦਾ ਉਠਾਇਆ ਹੈ, ਪਰ ਕੁਝ ਲੋਕ ਇਸ ਨੂੰ ਪਾਸ ਨਹੀਂ ਹੋਣ ਦੇਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਮੈਂ ਮੁਸਲਿਮ ਮਹਿਲਾਵਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਨਿਆਂ ਦਿਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੋਦੀ ਨੇ ਕਿਹਾ ਕਿ ਕਸ਼ਮੀਰ ਵਿਚ ਅਸੀਂ ਗੋਲੀ ਅਤੇ ਗਾਲੀ ਦੇ ਰਸਤੇ ‘ਤੇ ਨਹੀਂ, ਕਸ਼ਮੀਰ ਦੇ ਲੋਕਾਂ ਨੂੰ ਗਲੇ ਲਗਾ ਕੇ ਅੱਗੇ ਵਧਣਾ ਚਾਹੁੰਦੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਖਿਲਾਫ ਕਦੀ-ਕਦੀ ਰਾਖਸ਼ੀ ਸ਼ਕਤੀਆਂ ਉਭਰ ਕੇ ਸਾਹਮਣੇ ਆਉਂਦੀਆਂ ਹਨ। ਬਲਾਤਕਾਰਾਂ ਸਬੰਧੀ ਉਨ੍ਹਾਂ ਕਿਹਾ ਕਿ ਕਰੋੜਾਂ ਦੇਸ਼ ਵਾਸੀਆਂ ਨੂੰ ਇਸਦਾ ਦੁੱਖ ਹੋਣਾ ਚਾਹੀਦਾ ਹੈ ਅਤੇ ਇਸ ਸਮੱਸਿਆ ਤੋਂ ਮੁਕਤ ਹੋਣ ਦੀ ਲੋੜ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …