Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ਼ਾਦੀ ਦਿਵਸ ਮੌਕੇ ਪੰਜਵੀਂ ਵਾਰ ਲਾਲ ਕਿਲ੍ਹੇ ਤੋਂ ਫਹਿਰਾਇਆ ਤਿਰੰਗਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ਼ਾਦੀ ਦਿਵਸ ਮੌਕੇ ਪੰਜਵੀਂ ਵਾਰ ਲਾਲ ਕਿਲ੍ਹੇ ਤੋਂ ਫਹਿਰਾਇਆ ਤਿਰੰਗਾ

ਮੋਦੀ ਨੇ 82 ਮਿੰਟ ਤੱਕ ਦਿੱਤਾ ਭਾਸ਼ਣ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜ਼ਾਦੀ ਦਿਵਸ ਮੌਕੇ ਪੰਜਵੀਂ ਵਾਰ ਲਾਲ ਕਿਲ੍ਹੇ ‘ਤੇ ਤਿਰੰਗਾ ਫਹਿਰਾਇਆ। 72ਵੇਂ ਅਜ਼ਾਦੀ ਦਿਵਸ ‘ਤੇ ਮੋਦੀ ਨੇ 82 ਮਿੰਟ ਤੱਕ ਭਾਸ਼ਣ ਦਿੱਤਾ। ਉਨ੍ਹਾਂ ਲਾਲ ਕਿਲ੍ਹੇ ਦੀ ਫਸੀਲ ਤੋਂ ਤਿੰਨ ਐਲਾਨ ਕੀਤੇ। ਪਹਿਲਾ ਐਲਾਨ ਸੀ ਕਿ ਸੰਨ 2022 ਵਿਚ ਅੰਤਰਿਕਸ਼ ਵਿਚ ਮਾਨਵ ਮਿਸ਼ਨ ਭੇਜਣ ਵਾਲਾ ਭਾਰਤ ਦੁਨੀਆ ਦਾ ਚੌਥਾ ਮੁਲਕ ਬਣੇਗਾ। ਦੂਸਰਾ ਵੱਡਾ ਐਲਾਨ ਪ੍ਰਧਾਨ ਮੰਤਰੀ ਮੋਦੀ ਨੇ ਇਹ ਕੀਤਾ ਕਿ ਫੌਜ ਵਿਚ ਤੇ ਹੋਰ ਸੁਰੱਖਿਆ ਦਸਤਿਆਂ ਵਿਚ ਸ਼ਾਮਲ ਬੀਬੀਆਂ ਨੂੰ ਮਰਦਾਂ ਦੇ ਬਰਾਬਰ ਪਗਾਰ ਤੇ ਭੱਤੇ ਮਿਲਣਗੇ। ਇਸੇ ਤਰ੍ਹਾਂ 10 ਕਰੋੜ ਗਰੀਬ ਪਰਿਵਾਰਾਂ ਲਈ ਪੰਜ ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਸਤੰਬਰ ਵਿਚ ਸ਼ੁਰੂ ਕੀਤੇ ਜਾਣ ਦਾ ਵੀ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਮੋਦੀ ਨੇ ਆਪਣੇ ਭਾਸ਼ਣ ਦੇ 40 ਮਿੰਟ ਸਰਕਾਰ ਦੀਆਂ ਉਪਲਬਧੀਆਂ ਗਿਣਾਉਣ ਲਈ ਲਗਾਏ।

Check Also

ਮਨੀਪੁਰ ਦੇ ਜਿਰੀਬਾਮ ’ਚ ਫਿਰ ਤੋਂ ਭੜਕੀ ਹਿੰਸਾ

5 ਵਿਅਕਤੀਆਂ ਦੀ ਹੋਈ ਮੌਤ ਇੰਫਾਲ/ਬਿਊਰੋ ਨਿਊਜ਼ : ਮਨੀਪੁਰ ਵਿਚ ਫਿਰ ਤੋਂ ਹਿੰਸਾ ਭੜਕ ਉਠੀ …