ਗੂਗਲ ਤੇ ਫੇਸਬੁੱਕ ਨੂੰ ਖਤ ਲਿਖ ਕੇ ਮੁੱਖ ਮੰਤਰੀ ਨੇ ਮੰਗਿਆ ਸਹਿਯੋਗ
ਚੰਡੀਗੜ੍ਹ : ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੂਗਲ ਤੇ ਫੇਸਬੁੱਕ ਕੋਲੋਂ ਸਹਾਇਤਾ ਲੈਣ ਦਾ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚੋਂ ਨਸ਼ੇ ਦੇ ਖ਼ਾਤਮੇ ਲਈ ਲੋੜੀਂਦੀ ਤਕੀਨੀਕੀ ਸਹਾਇਤਾ ਦੇਣ ਲਈ ਗੂਗਲ ਦੇ ਸੀਈਓ ਸੁੰਦਰ ਪਿਚਾਈ ਤੇ ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਨੂੰ ਪੱਤਰ ਲਿਖ ਕੇ ਮਦਦ ਦੀ ਅਪੀਲ ਕੀਤੀ ਹੈ। ਕੈਪਟਨ ਨੇ ਦੋਵਾਂ ਕੰਪਨੀਆਂ ਦੇ ਮੁਖੀਆਂ ਨੂੰ ਲਿਖਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਨਸ਼ਿਆਂ ਸਬੰਧੀ ਨਵੇਂ ਐਲਾਨ ਤੇ ਕਾਰਵਾਈਆਂ ਕਰਨ ਵਾਲੇ ਹਨ, ਇਸ ਲਈ ਉਨ੍ਹਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਚੇਤੇ ਰਹੇ ਕਿ ਕੈਪਟਨ ਅਮਰਿੰਦਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ‘ਚੋਂ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦੀ ਸਹੁੰ ਚੁੱਕੀ ਸੀ।
Check Also
ਪੰਜਾਬ ਅਸੈਂਬਲੀ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣ ਹੁਣ 20 ਨੂੰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਣੇ ਵੱਖ-ਵੱਖ ਤਿਉਹਾਰਾਂ ਕਰਕੇ ਲਿਆ ਫੈਸਲਾ …