ਹਰੇਕ ਭਾਰਤੀ ਦੂਤਾਵਾਸ ‘ਚ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ: ਸੁਸ਼ਮਾ ਸਵਰਾਜ
ਨਵੀਂ ਦਿੱਲੀ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੱਥੋਂ ਦੇ ਪਰਵਾਸੀ ਭਾਰਤੀ ਕੇਂਦਰ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਆਗੂ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਵਿਦੇਸ਼ ਮੰਤਰੀ ਦਾ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਦਾ ਇਹ ਦਿਵਸ ਕੌਮਾਂਤਰੀ ਪੱਧਰ ‘ਤੇ ਹਰੇਕ ਭਾਰਤੀ ਦੂਤਾਵਾਸ ਵਿੱਚ ਮਨਾਇਆ ਜਾਵੇਗਾ ਅਤੇ ਸਿੱਖ ਧਰਮ ਦੇ ਸਾਂਝੀਵਾਲਤਾ, ਔਰਤ ਨੂੰ ਬਰਾਬਰੀ ਦਾ ਹੱਕ, ਰੱਬ ਇੱਕ ਹੈ, ਸ਼ਾਂਤੀ ਤੇ ਭਾਈਚਾਰੇ ਦਾ ਸੁਨੇਹਾ ਦੇਣ ਵਰਗੇ ਸਿਧਾਂਤਾਂ ਨੂੰ ਵਿਸ਼ਵ ਪੱਧਰ ‘ਤੇ ਪਸਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗੋਸ਼ਟੀਆਂ, ਸੈਮੀਨਾਰ ਤੇ ਹੋਰ ਪ੍ਰੋਗਰਾਮ ਵਿਦੇਸ਼ ਮੰਤਰਾਲੇ ਅਤੇ ਆਈਸੀਸੀਆਰ ਵੱਲੋਂ ਕੀਤੇ ਜਾਣਗੇ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …