ਹੰਬਰਵੁੱਡ ਸੀਨੀਅਰ ਕਲੱਬ ਦੇ ਸੀਨੀਅਰ ਮੈਂਬਰ ਅਮਰਜੀਤ ਸਿੰਘ ਸ਼ੇਰਗਿੱਲ ਨੂੰ ਵਾਹਿਗੁਰੂ ਦੀ ਅਪਾਰ ਬਖਸ਼ਿਸ਼ ਸਦਕਾ ਪੋਤਰੇ ਦੀ ਵਡਮੁੱਲੀ ਦਾਤ ਪ੍ਰਾਪਤ ਹੋਈ ਹੈ। ਇਸ ਖੁਸ਼ੀ ਦੇ ਮੌਕੇ ਨੂੰ ਹੰਬਰਵੁੱਡ ਸੀਨੀਅਰ ਕਲੱਬ ਦੇ ਸਮੂਹ ਮੈਂਬਰਾਂ ਨਾਲ ਸਾਂਝੇ ਕਰਦੇ ਹੋਏ ਸ਼ੇਰਗਿੱਲ ਨੇ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਕਲੱਬ ਦੇ ਚੇਅਰਮੈਨ ਬਚਿੱਤਰ ਸਿੰਘ ਰਾਏ, ਗੁਰਮੀਤ ਸਿੰਘ ਬਾਸੀ, ਸੂਬੇਦਾਰ ਗੁਲਜ਼ਾਰ ਸਿੰਘ, ਅਮਰਜੀਤ ਸਿੰਘ, ਸਰਵਨ ਸਿੰਘ ਹੇਅਰ, ਰਣਜੀਤ ਸਿੰਘ ਭੁੱਲਰ ਨੇ ਸ਼ੇਰਗਿੱਲ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਨਵਜਨਮੇ ਬੱਚੇ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਇਹ ਬੱਚਾ ਗੁਣਵਾਨ ਹੋਵੇ ਅਤੇ ਆਪਣੇ ਪਰਿਵਾਰ ਅਤੇ ਦੇਸ਼ ਕੌਮ ਦਾ ਨਾਂ ਰੌਸ਼ਨ ਕਰੇ। ਪਾਰਟੀ ਦਾ ਪ੍ਰਬੰਧ ਸੰਪੂਰਨ ਸਿੰਘ ਸ਼ਾਹੀ ਅਤੇ ਬਚਿਤ ਸਿੰਘ ਰਾਏ ਨੇ ਕੀਤਾ।
Check Also
ਟਰੰਪ ਨੇ ਸਟੂਡੈਂਟ ਵੀਜ਼ਾ ਲਈ ਇੰਟਰਵਿਊ ’ਤੇ ਲਗਾਈ ਰੋਕ
ਅਮਰੀਕਾ ਜਾਣ ਵਾਲੇ ਵਿਦਿਆਰਖੀਆਂ ਦੇ ਸ਼ੋਸ਼ਲ ਮੀਡੀਆ ਦੀ ਹੋਵੇਗੀ ਜਾਂਚ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਡੋਨਾਲਡ …