ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਇਸ ਮਹੀਨੇ ਦਾ ਸਮਾਗ਼ਮ 19 ਅਗਸਤ ਦਿਨ ਐਤਵਾਰ ਨੂੰ 21 ਕੋਵੈਂਟਰੀ ਰੋਡ ਸਥਿਤ ਫ਼ਰੈੱਡਰਿਕ ਬੈਂਟਿੰਗ ਇੰਟਰਨੈਸ਼ਨਲ ਸਕੂਲ ਵਿਖੇ ਬਾਅਦ ਦੁਪਹਿਰ 2.00 ਵਜੇ ਤੋਂ ਸ਼ਾਮ 5.00 ਵਜੇ ਤੱਕ ਹੋਵੇਗਾ। ਇਹ ਸਕੂਲ ਏਅਰਪੋਰਟ ਰੋਡ ਅਤੇ ਕੁਈਨਜ਼ ਸਟਰੀਟ ਦੇ ਮੇਨ ਇੰਟਰਸੈੱਕਸ਼ਨ ਦੇ ਨੇੜੇ ਕੋਵੈਂਟਰੀ ਰੋਡ ‘ਤੇ ਸਥਿਤ ਹੈ। ਇਸ ਸਮਾਗ਼ਮ ਵਿਚ ਇਕਬਾਲ ਬਰਾੜ ਪੰਜਾਬੀ ਅੱਖਰਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਦੇ ਸਹੀ ਉਚਾਰਨ ਬਾਰੇ ਗੱਲਬਾਤ ਕਰਨਗੇ ਅਤੇ ਹਾਜ਼ਰ ਮੈਂਬਰਾਂ ਵੱਲੋਂ ਇਸ ਵਿਚਾਰ-ਵਟਾਂਦਰੇ ਵਿਚ ਭਾਗ ਲਿਆ ਜਾਏਗਾ। ਉਪਰੰਤ, ਕਰਨ ਅਜਾਇਬ ਸਿੰਘ ਸੰਘਾ ਆਪਣੀ ਕਾਵਿ-ਪ੍ਰਕਿਰਿਆ ਬਾਰੇ ਦੱਸਣਗੇ ਅਤੇ ਕੁਝ ਚੋਣਵੀਆਂ ਕਵਿਤਾਵਾਂ ਪੇਸ਼ ਕਰਨਗੇ।
ਸਭਾ ਦੇ ਦੂਸਰੇ ਸੈਸ਼ਨ ਵਿਚ ਕਵੀ-ਦਰਬਾਰ ਹੋਵੇਗਾ ਜਿਸ ਵਿਚ ਕਵਿਤਾਵਾਂ ਅਤੇ ਗੀਤਾਂ-ਗ਼ਜ਼ਲਾਂ ਦਾ ਸਿਲਸਿਲਾ ਚੱਲੇਗਾ। ਸਮੂਹ-ਮੈਂਬਰਾਂ ਤੇ ਸਾਹਿਤ ਪ੍ਰੇਮੀਆਂ ਨੂੰ ਸਮੇਂ-ਸਿਰ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ 647-567-9128, 905-497-1216 ਜਾਂ 412-904-3500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …