ਬਰੈਂਪਟਨ : ਪਿੰਡ ਝਾੜ ਸਾਹਿਬ ਅਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿੱਚ 24 ਤੋਂ 26 ਅਗਸਤ 2018 ਤੱਕ ਆਖੰਡ ਪਾਠ ਕਰਵਾਇਆ ਜਾ ਰਿਹਾ ਹੈ। ਪਾਠ ਦੇ ਭੋਗ ਐਤਵਾਰ 26 ਅਗਸਤ 2018 ਨੂੰ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ, 99 ਗਲਿਡਨ ਰੋਡ ਬਰੈਂਪਟਨ ਵਿਖੇ ਪਾਏ ਜਾਣਗੇ ਅਤੇ ਉਪਰੰਤ ਕੀਰਤਨ ਦਰਬਾਰ ਹੋਵੇਗਾ। ਵਰਨਣਯੋਗ ਹੈ ਕਿ ਬਾਬਾ ਪਿਆਰਾ ਸਿੰਘ ਜੀ ਨੇ ਆਪਣੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਵਿੱਦਿਅਕ ਸੰਸਥਾਵਾਂ ਸ਼ੁਰੂ ਕਰਵਾਉਣ ਤੋਂ ਇਲਾਵਾ ਗੁਰਦੁਆਰਾ ਝਾੜ ਸਾਹਿਬ, ਚਮਕੌਰ ਸਾਹਿਬ ਅਤੇ ਮਾਛੀਵਾੜਾ ਸਾਹਿਬ ਸਮੇਤ ਬਹੁਤ ਸਾਰੇ ਗੁਦੁਆਰਿਆਂ ਦੀ ਸੇਵਾ ਕੀਤੀ। ਪ੍ਰਬੰਧਕਾਂ ਵੱਲੋਂ ਸਮੂਹ ਸਾਧ ਸੰਗਤ ਨੂੰ ਅਖੰਡ ਸਾਹਿਬ ਮੌਕੇ ਹਾਜ਼ਰੀਆਂ ਭਰਨ, ਸੇਵਾ ਕਰਨ ਅਤੇ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰੋਗਰਾਮ ਸੰਬੰਧੀ ਹੋਰ ਵਧੇਰੇ ਜਾਣਕਾਰੀ ਲਈ ਦੀਪੂ ਕਕਰਾਲਾ ਨਾਲ 416 994 4415 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ‘ਫ਼ਾਦਰਜ਼ ਡੇਅ’ ਹੈਮਿਲਟਨ ਵਿਖੇ ਝੀਲ ਕਿਨਾਰੇ ਖ਼ੂਬਸੂਰਤ ਬੀਚ ‘ਤੇ ਮਨਾਇਆ
ਹੈਮਿਲਟਨ/ਡਾ. ਝੰਡ : ਸਮਾਜ ਵਿੱਚ ਪਿਤਾ ਦੇ ਦਰਜੇ ਅਤੇ ਦਾਦਿਆਂ/ਨਾਨਿਆਂ ਤੇ ਹੋਰ ਵਡੇਰਿਆਂ ਦੀ ਅਹਿਮ …