ਬਰੈਂਪਟਨ/ਡਾ. ਝੰਡ : ਟੋਰਾਂਟੋ ਡਾਊਨ ਟਾਊਨ ਵਿਚ ਹਰ ਸਾਲ ਅਕਤੂਬਰ ਮਹੀਨੇ ਦੇ ਤੀਸਰੇ ਐਤਵਾਰ ਹੋਣ ਵਾਲੀ ‘ਸਕੋਸ਼ੀਆਬੈਂਕ ਵਾਟਰਫ਼ਰੰਟ ਮੈਰਾਥਨ’ ਟੋਰਾਂਟੋ, ਮਿਸੀਸਾਗਾ, ਬਰੈਂਪਟਨ ਅਤੇ ਆਸ-ਪਾਸ ਵਾਲੇ ਹੋਰ ਸ਼ਹਿਰਾਂ ਦੇ ਵਾਸੀਆਂ ਲਈ ਵੱਡੀ ਖਿੱਚ ਦਾ ਕਾਰਨ ਬਣਦੀ ਹੈ। ਹਜ਼ਾਰਾਂ ਦੀ ਗਿਣਤੀ ਵਿਚ 42 ਕਿਲੋ ਮੀਟਰ ਫੁੱਲ-ਮੈਰਾਥਨ ਅਤੇ 21 ਕਿਲੋਮੀਟਰ ਹਾਫ਼-ਮੈਰਾਥਨ ਲਾਉਣ ਵਾਲੇ ਲੰਮੀ ਦੌੜ ਦੇ ਦੌੜਾਕਾਂ ਤੋਂ ਇਲਾਵਾ ਕਈ ਹੋਰ ਹਜ਼ਾਰਾਂ ਦੀ ਗਿਣਤੀ ਵਿਚ ਇਸ ਵਿਚ ਪੰਜ ਕਿਲੋਮੀਟਰ ਦੀ ਦੌੜ ਵੀ ਲਗਾਉਂਦੇ ਹਨ। ਇਸ ਵੱਡੇ ਈਵੈਂਟ ਦੇ ਪ੍ਰਬੰਧਕਾਂ ਅਨੁਸਾਰ ਪਿਛਲੇ ਸਾਲ ਇਸ ਮੈਰਾਥਨ ਦੌੜ ਵਿਚ 35,000 ਤੋਂ ਵਧੇਰੇ ਲੋਕਾਂ ਨੇ ਭਾਗ ਲਿਆ। ਇਸ ਵਿਚ ਹਿੱਸਾ ਲੈਣ ਲਈ 125 ਡਾਲਰ ਪ੍ਰਤੀ ਵਿਅੱਕਤੀ ਦੇ ਹਿਸਾਬ ਨਾਲ ਰਜਿਸਟ੍ਰੇਸ਼ਨ ਫ਼ੀਸ ਅਤੇ ਦਾਨੀਆਂ ਤੋਂ ਇਕੱਤਰ ਹੋਈ ਰਕਮ ਵੱਖ-ਵੱਖ ਚੈਰਿਟੀ ਪ੍ਰੋਗਰਾਮਾਂ ਲਈ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਭੇਜੀ ਜਾਂਦੀ ਹੈ। ਪਿਛਲੇ ਕਈ ਸਾਲਾਂ ਤੋਂ ਚੱਲੀ ਆ ਰਹੀ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਹੋਇਆਂ ਹੋਰ ਕਈ ਸਪਾਂਸਰਾਂ ਵਾਂਗ ਇਸ ਸਾਲ ਵੀ ‘ਏਅਰ ਫ਼ਲਾਈਟਸ’ ਵੱਲੋਂ ਇਸ ਈਵੈਂਟ ਨੂੰ ਸਪਾਂਸਰ ਕੀਤਾ ਜਾ ਰਿਹਾ ਹੈ।
Check Also
ਹਿੰਦੂ ਸਭਾ ਦਾ ‘ਫੂਡ ਬੈਂਕ’ ਸੈਂਕੜੇ ਲੋੜਵੰਦਾਂ ਨੂੰ ਉਮੀਦ ਦਿੰਦਾ ਹੈ
ਛੇ ਮਹੀਨੇ ਪਹਿਲਾਂ, ਹਿੰਦੂ ਸਭਾ ਨੇ ‘ਫੂਡ ਬੈਂਕ’ ਸ਼ੁਰੂ ਕਰਕੇ ਲੋੜਵੰਦਾਂ ਦੇ ਜੀਵਨ ਨੂੰ ਉੱਚਾ …