ਭਾਰਤੀ ਬੈਂਕਾਂ ਨੂੰ ਹੋਏ ਹਰਜ਼ਾਨੇ ਦੇ ਪੈਸੇ ਭਰਨ ਲਈ ਵੀ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਬੈਂਕਾਂ ਦੇ ਭਗੌੜੇ ਅਤੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਬ੍ਰਿਟਿਸ਼ ਹਾਈਕੋਰਟ ਨੇ 3.3 ਕਰੋੜ ਰੁਪਏ ਅਦਾ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਮਾਲਿਆ ਨੂੰ ਕਿਹਾ ਕਿ ਉਹ ਭਾਰਤੀ ਬੈਂਕਾਂ ਨੂੰ ਹੋਏ ਹਰਜ਼ਾਨੇ ਦਾ ਭੁਗਤਾਨ ਵੀ ਕਰੇ। ਹਾਈਕੋਰਟ ਨੇ ਮਾਲਿਆ ਨੂੰ ਇਹ ਹੁਕਮ ਕੇਸ ਹਾਰਨ ਤੋਂ ਬਾਅਦ ਦਿੱਤਾ ਹੈ। ਭਾਰਤ ਦੇ ਸਰਕਾਰੀ ਬੈਂਕਾਂ ਤੋਂ 9 ਹਜ਼ਾਰ ਕਰੋੜ ਰੁਪਏ ਲੈ ਕੇ ਭੱਜੇ ਮਾਲਿਆ ਨੇ ਪਹਿਲਾਂ ਹੀ ਕਾਨੂੰਨੀ ਲੜਾਈ ਵਿਚ 1.8 ਕਰੋੜ ਰੁਪਏ ਖਰਚ ਕੀਤੇ ਹਨ ਪਰ ਬ੍ਰਿਟਿਸ਼ ਹਾਈਕੋਰਟ ਨੇ 3.3 ਕਰੋੜ ਰੁਪਏ ਅਦਾ ਕਰਨ ਲਈ ਕਹਿ ਦਿੱਤਾ ਹੈ। ਇਸ ਤੋਂ ਪਹਿਲਾਂ ਵਿਜੇ ਮਾਲਿਆ ਨੇ ਕਿਹਾ ਸੀ ਕਿ ਉਹ ਆਪਣਾ ਬਕਾਇਆ ਭੁਗਤਾਨ ਅਦਾ ਕਰਨ ਲਈ ਤਿਆਰ ਹੈ ਅਤੇ ਉਸ ‘ਤੇ ਲੱਗੇ ਮਨੀ ਲਾਂਡਰਿੰਗ ਅਤੇ ਧੋਖਾਧੜੀ ਦੇ ਦੋਸ਼ ਝੂਠੇ ਹਨ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …