ਨਵਜੋਤ ਸਿੱਧੂ ਪਹੁੰਚੇ ਪਾਕਿਸਤਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਨਵੇਂ ਬਣਨ ਜਾ ਰਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਭਲਕੇ 18 ਅਗਸਤ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਇਮਰਾਨ ਖਾਨ ਨੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਸੀ। ਇਸਦੇ ਚੱਲਦਿਆਂ ਪਾਕਿਸਤਾਨ ਨੇ ਸਿੱਧੂ ਲਈ ਵੀਜ਼ਾ ਵੀ ਜਾਰੀ ਕਰ ਦਿੱਤਾ ਸੀ ਅਤੇ ਸਿੱਧੂ ਅਤੇ ਅੱਜ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਪਾਕਿਸਤਾਨ ਹਾਈ ਕਮਿਸ਼ਨ ਨੇ ਸਿੱਧੂ ਨੂੰ ਦੋ ਹਫਤੇ ਦਾ ਵੀਜ਼ਾ ਜਾਰੀ ਕੀਤਾ ਹੈ। ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੈਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …