ਬਾਜਵਾ ਨੇ ਪੜ੍ਹੇ ਲਿਖੇ ਉਮੀਦਵਾਰਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਲੜਨ ਵਾਲ਼ੇ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਇਆ ਜਾ ਸਕਦਾ ਹੈ। ਉਂਝ ਇਹ ਮਾਮਲਾ ਅਜੇ ਸਰਕਾਰ ਦੇ ਵਿਚਾਰ ਅਧੀਨ ਹੈ। ਬਾਜਵਾ ਹੋਰਾਂ ਨੇ ਕਿਹਾ ਕਿ ਇਸ ਸਬੰਧੀ ਅਜੇ ਸਰਕਾਰ ਨੇ ਫੈਸਲਾ ਲੈਣਾ ਹੈ। ਬਾਜਵਾ ਨੇ ਵੱਧ ਤੋਂ ਵੱਧ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਤੇ ਪੜ੍ਹੇ-ਲਿਖੇ ਉਮੀਦਵਾਰਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਵਾਲ਼ੇ ਪਿੰਡਾਂ ਨੂੰ ਇਨਾਮ ਮਿਲੇਗਾ। ਉਨ੍ਹਾਂ ਨਗਰ ਨਿਗਮ ਵਾਂਗ ਹੀ ਪੰਚਾਇਤੀ ਚੋਣਾਂ ਵਿਚ ਵੀ ਔਰਤਾਂ ਲਈ 50 ਫ਼ੀਸਦੀ ਸੀਟਾਂ ਰਾਖਵੀਂਆਂ ਹੋਣ ਦੀ ਗੱਲ ਵੀ ਆਖੀ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਪੰਚਾਇਤ ਚੋਣਾਂ ਵਿਚ ਜੇਤੂ ਔਰਤਾਂ ਦੇ ਪਤੀਆਂ, ਪੁੱਤਰਾਂ ਜਾਂ ਹੋਰ ਪੁਰਸ਼ ਮੈਂਬਰਾਂ ਵੱਲੋਂ ਉਨ੍ਹਾਂ ਦੇ ਅਹੁਦੇ ਦੀ ਵਰਤੋਂ ਕਰਨ ਦਾ ਰੁਝਾਨ ਮਾੜਾ ਹੈ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …