ਅਗਨੀਵੇਸ਼ ਨੇ ਕਿਹਾ, ਲੋਕ ਮੈਨੂੰ ਗੱਦਾਰ ਗੱਦਾਰ ਕਹਿਣ ਲੱਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਭਾਜਪਾ ਦੇ ਮੁੱਖ ਦਫ਼ਤਰ ‘ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਮੀ ਅਗਨੀਵੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਮੇਰੇ ਨਾਲ ਝੜਪ ਹੋਈ ਅਤੇ ਮੈਨੂੰ ਅਪਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਵਾਮੀ ਅਗਨੀਵੇਸ਼ ਨੇ ਕਿਹਾ ਕਿ ਮੈਨੂੰ ਭਾਜਪਾ ਦੇ ਦਫ਼ਤਰ ਦੇ ਬਾਹਰ ਲੋਕਾਂ ਵੱਲੋਂ ਗ਼ੱਦਾਰ ਕਹਿਣਾ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਹ ਅਟਲ ਬਿਹਾਰੀ ਵਾਜਪਾਈ ਜੀ ਨੂੰ ਸ਼ਰਧਾਂਜਲੀ ਦੇਣ ਜਾ ਰਹੇ ਸਨ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …