ਕਿਹਾ, ਅਸੀਂ ਗੁਆਂਢੀਆਂ ਨਾਲ ਚੰਗੇ ਸਬੰਧਾਂ ਦੇ ਪੱਖ ਵਿਚ ਹਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਿੱਠੀ ਲਿਖ ਕੇ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਧਾਈ ਦਿੱਤੀ ਹੈ। ਚਿੱਠੀ ਵਿਚ ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ ਲਈ ਕੁਝ ਵੀ ਨਹੀਂ ਲਿਖਿਆ ਗਿਆ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੂੰ ਸ਼ਾਇਦ ਲੱਗ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਗੱਲਬਾਤ ਲਈ ਸੰਦੇਸ਼ ਦਿੱਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਇਮਰਾਨ ਖਾਨ ਨੇ ਰਾਸ਼ਟਰ ਦੇ ਨਾਮ ਆਪਣੇ ਪਹਿਲੇ ਸੰਬੋਧਨ ਵਿਚ ਗੁਆਂਢੀ ਦੇਸ਼ਾਂ ਨਾਲ ਰਿਸ਼ਤੇ ਸੁਧਾਰਨ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਨੂੰ ਆਪਣੇ ਸਾਰੇ ਗੁਆਂਢੀਆਂ ਨਾਲ ਵਧੀਆ ਸਬੰਧ ਰੱਖਣ ਦੀ ਦਿਸ਼ਾ ਵਿਚ ਕੰਮ ਕਰਨਾ ਪਵੇਗਾ ਕਿਉਂਕਿ ਇਸ ਤੋਂ ਬਿਨਾ ਦੇਸ਼ ਵਿਚ ਸ਼ਾਂਤੀ ਲਿਆਉਣਾ ਸੰਭਵ ਨਹੀਂ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …