Breaking News
Home / ਪੰਜਾਬ / ਪ੍ਰਧਾਨ ਮੰਤਰੀ ਨੇ ਕੇਰਲਾ ਲਈ 500 ਕਰੋੜ ਰੁਪਏ ਰਾਹਤ ਰਾਸ਼ੀ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਨੇ ਕੇਰਲਾ ਲਈ 500 ਕਰੋੜ ਰੁਪਏ ਰਾਹਤ ਰਾਸ਼ੀ ਦਾ ਕੀਤਾ ਐਲਾਨ

ਸ਼੍ਰੋਮਣੀ ਕਮੇਟੀ ਨੇ ਵੀ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਪਿਛਲੇ ਕਈ ਦਿਨਾਂ ਤੋਂ ਕੇਰਲਾ ਵਿਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਾਰਨ 400 ਦੇ ਕਰੀਬ ਲੋਕਾਂ ਦੀ ਜਾਨ ਵੀ ਚਲੀ ਗਈ ਹੈ ਅਤੇ 7 ਲੱਖ ਤੋਂ ਵੱਧ ਲੋਕ ਬੇਘਰ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਵਾਈ ਸਰਵੇਖਣ ਕਰਕੇ ਕੇਰਲਾ ਲਈ 500 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕੇਰਲਾ ਲਈ 10 ਕਰੋੜ ਰੁਪਏ ਦੀ ਰਾਹਤ ਰਾਸ਼ੀ ਭੇਜ ਚੁੱਕੇ ਹਨ।
ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੇਰਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਭੇਜੀ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਰਾਹਤ ਵਜੋਂ ਸਾਮਾਨ ਕੇਰਲਾ ਲਈ ਰਵਾਨਾ ਕੀਤਾ ਗਿਆ। ਇਸ ਵਿੱਚ ਚੌਲ, ਦਵਾਈਆਂ ਤੇ ਹੋਰ ਲੋੜੀਂਦੀਆਂ ਵਸਤਾਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਬੈਂਗਲੌਰ ਵਿੱਚ ਗੁਰਦੁਆਰਾ ਸਿੰਘ ਸਭਾ ਨੂੰ ਬੇਸ ਕੈਂਪ ਬਣਾਇਆ ਜਾਵੇਗਾ। ਇਥੋਂ ਇਹ ਸਾਰੀ ਰਾਹਤ ਸਮੱਗਰੀ ਕੇਰਲਾ ਨੂੰ ਭੇਜੀ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਗੁਰਦੁਆਰਿਆਂ ਵਿਚ ਕੁਲੈਕਸ਼ਨ ਸੈਂਟਰ ਵੀ ਖੋਲ੍ਹੇ ਗਏ ਹਨ ਜਿੱਥੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾਣ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …