Breaking News
Home / ਪੰਜਾਬ / ਮੁਹਾਲੀ ‘ਚ ਦੋ ਵਿਅਕਤੀ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

ਮੁਹਾਲੀ ‘ਚ ਦੋ ਵਿਅਕਤੀ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਐੱਸ. ਟੀ. ਐੱਫ. ਦੀ ਟੀਮ ਨੇ ਦੋ ਵਿਅਕਤੀਆਂ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਜਾਣਕਾਰੀ ਮੁਤਾਬਕ ਐੱਸ. ਟੀ. ਐੱਫ. ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਕਾਰ ਵਿਚ ਹੈਰੋਇਨ ਲੈ ਕੇ ਚੰਡੀਗੜ੍ਹ ਵੱਲ ਜਾ ਰਹੇ ਹਨ। ਪੁਲਿਸ ਨੇ ਨਾਕਾਬੰਦੀ ਦੌਰਾਨ ਦੋਵਾਂ ਵਿਅਕਤੀਆਂ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਹੈਰੋਇਨ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਡੇਵਿਡ ਬੋਕਾਇਆ ਦੱਖਣੀ ਅਫਰੀਕਾ ਤੇ ਅਮਨਿੰਦਰ ਸਿੰਘ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਡੇਵਿਡ ਨੇ ਦੱਸਿਆ ਕਿ ਉਹ ਦੱਖਣੀ ਅਫਰੀਕਾ ਦਾ ਰਹਿਣ ਵਾਲਾ ਹੈ ਤੇ ਟੂਰਿਸਟ ਵੀਜ਼ੇ ‘ਤੇ ਭਾਰਤ ਆਇਆ ਸੀ ਤੇ ਪੈਸਿਆਂ ਦੇ ਲਾਲਚ ਕਾਰਨ ਉਹ ਹੈਰੋਇਨ ਦੀ ਸਪਲਾਈ ਕਰਨ ਲੱਗ ਪਿਆ।ઠਪੁਲਿਸ ਨੇ ਦੋਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

 

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …