Breaking News
Home / ਪੰਜਾਬ / ਨਸ਼ਿਆਂ ਖਿਲਾਫ ਪੰਜਾਬ ਸਮੇਤ 7 ਸੂਬਿਆਂ ਨੇ ਵਿੱਢੀ ਮੁਹਿੰਮ

ਨਸ਼ਿਆਂ ਖਿਲਾਫ ਪੰਜਾਬ ਸਮੇਤ 7 ਸੂਬਿਆਂ ਨੇ ਵਿੱਢੀ ਮੁਹਿੰਮ

ਹਰ ਛੇ ਮਹੀਨਿਆਂ ਬਾਅਦ ਮੁੱਖ ਮੰਤਰੀਆਂ ਦੀ ਹੋਇਆ ਕਰੇਗੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਵਿਚ ਅੱਜ ਪੰਜਾਬ ਸਮੇਤ 7 ਸੂਬਿਆਂ ਦੇ ਮੁੱਖ ਅਫਸਰਾਂ ਦੀ ਮੀਟਿੰਗ ਹੋਈ, ਜਿਸ ਵਿਚ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਵੀ ਮੌਜੂਦ ਸਨ। ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਹਰ 6 ਮਹੀਨਿਆਂ ਬਾਅਦ ਸਾਰੇ ਮੁੱਖ ਮੰਤਰੀਆਂ ਦੀ ਇਸ ਮੁੱਦੇ ਨੂੰ ਲੈ ਕੇ ਬੈਠਕ ਕੀਤੀ ਜਾਵੇਗੀ। ਮੀਟਿੰਗ ਵਿਚ ਸਕੂਲ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਨਸ਼ੇ ਖਿਲਾਫ ਮੁਹਿੰਮ ਨਾਲ ਜੋੜਨ ਦਾ ਮਤਾ ਪਾਸ ਕੀਤਾ ਗਿਆ।ઠਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰ ਛੇ ਮਹੀਨੇ ਬਾਅਦ ਸਾਰੇ ਮੁੱਖ ਮੰਤਰੀਆਂ ਦੀ ਨਸ਼ਿਆਂ ਦੇ ਮੁੱਦੇ ‘ਤੇ ਬੈਠਕ ਹੋਇਆ ਕਰੇਗੀ। ਉਨ੍ਹਾਂ ਦੱਸਿਆ ਕਿ ਪੰਚਕੂਲਾ ਵਿਚ ਇਕ ਦਫਤਰ ਬਣੇਗਾ, ਜਿਸ ਵਿਚ ਨਸ਼ਿਆਂ ‘ਤੇ ਕਾਬੂ ਪਾਉਣ ਸਬੰਧੀ ਕੰਮਕਾਜ ਸਾਂਝਾ ਕੀਤਾ ਜਾਵੇਗਾ ਅਤੇ ਇਹ ਦਫਤਰ ਪੁਲਿਸ ਦੇ ਉਚ ਅਧਿਕਾਰੀਆਂ ਵਲੋਂ ਕੰਟਰੋਲ ਰੂਮ ਵਜੋਂ ਵਰਤਿਆ ਜਾਵੇਗਾ।

Check Also

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ …