ਜੀ.ਕੇ. ਦੀ ਕਾਰ ‘ਤੇ ਮਾਰੀਆਂ ਗਈਆਂ ਜੁੱਤੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦਾ ਨਿਊਯਾਰਕ ਵਿੱਚ ਸਖ਼ਤ ਵਿਰੋਧ ਹੋਇਆ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਜੀ.ਕੇ ਇੱਕ ਮੀਡੀਆ ਹਾਊਸ ਤੋਂ ਨਿਕਲੇ ਹੀ ਸਨ ਕਿ ਉਨ੍ਹਾਂ ਦੀ ਕਾਰ ਨੂੰ ਕੁਝ ਗਰਮ ਖਿਆਲੀਆਂ ਨੇ ਰੋਕ ਲਿਆ ਤੇ ਕਾਰ ‘ਤੇ ਜੁੱਤੀਆਂ ਮਾਰ ਕੇ ਰੋਸ ਪ੍ਰਗਟ ਕੀਤਾ । ਇਸ ਦੌਰਾਨ ਜੀ.ਕੇ. ਦੇ ਨਾਲ ਆਏ ਉਨ੍ਹਾਂ ਭਰਾ ਦੀ ਦਸਤਾਰ ਵੀ ਉਤਰ ਗਈ। ਜਾਣਕਾਰੀ ਅਨੁਸਾਰ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਜੀ.ਕੇ. ਦਾ ਵਿਰੋਧ ਕੀਤਾ ਹੈ। ਵਿਰੋਧ ਕਰਨ ਵਾਲੇ ਜੀ.ਕੇ. ਨੂੰ ਬਾਦਲ ਦਲੀਆਂ ਹੋਣ ਦੀ ਗੱਲ ਕਹਿ ਰਹੇ ਸਨ ਅਤੇ ਇਲਜ਼ਾਮ ਲਗਾ ਰਹੇ ਸਨ ਕਿ ਬਾਦਲ ਦਲ ਹੀ ਪੰਜਾਬ ਵਿਚ ਬਰਗਾੜੀ ਕਾਂਡ ਕਰਵਾਉਣ, ਸਿੱਖ ਨੌਜਵਾਨਾਂ ਨੂੰ ਮਰਵਾਉਣ ਅਤੇ ਪੰਜਾਬ ਵਿਚ ਨਸ਼ੇ ਫੈਲਾਉਣ ਲਈ ਜ਼ਿੰਮੇਵਾਰ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵੀ ਕਈ ਅਕਾਲੀ ਆਗੂਆਂ ਦਾ ਵਿਦੇਸ਼ਾਂ ਵਿਚ ਵਿਰੋਧ ਹੋ ਚੁੱਕਾ ਹੈ। ਮਨਜੀਤ ਸਿੰਘ ਜੀ.ਕੇ. ‘ਤੇ ਹੋਏ ਹਮਲੇ ਦੀ ਬਿਕਰਮ ਮਜੀਠੀਆ ਨੇ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਗੁਰਪਤਵੰਤ ਸਿੰਘ ਪੰਨੂ ਵਰਗੇ ਲੋਕ ਹਨ ਜੋ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …