ਵਾਜਪਾਈ ਦੀ ਪੰਜਾਬ ਪ੍ਰਤੀ ਹਮਦਰਦੀ ਨੂੰ ਕੀਤਾ ਗਿਆ ਯਾਦ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਨਵੀਂ ਦਿੱਲੀ ਵਿਖੇ ਰਿਹਾਇਸ਼ ‘ਤੇ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਬਾਦਲ ਨੇ ਵਾਜਪਾਈ ਨੂੰ ਪੰਜਾਬ ਅਤੇ ਪੰਜਾਬੀਆਂ ਦਾ ਦੋਸਤ ਕਰਾਰ ਦਿੱਤਾ। ਵਾਜਪਾਈ ਦੀ ਬੇਟੀ ਨਮਿਤਾ ਭੱਟਾਚਾਰੀਆ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਵਾਜਪਾਈ ਹੋਰਾਂ ਨੇ ਪੰਜਾਬ ਪ੍ਰਤੀ ਜੋ ਹਮਦਰਦੀ ਦਿਖਾਈ, ਉਸ ਨੂੰ ਪੰਜਾਬੀ ਹਮੇਸ਼ਾ ਯਾਦ ਰੱਖਣਗੇ। ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨੇ ਕਾਰਗਿਲ ਦੀ ਲੜਾਈ ਸਮੇਂ ਵੀ ਇਕ ਫੌਲਾਦੀ ਇਰਾਦੇ ਵਾਲੇ ਆਗੂ ਦਾ ਸਬੂਤ ਦਿੱਤਾ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਵਾਜਪਾਈ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਗਏ ਸਨ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …