Breaking News
Home / ਪੰਜਾਬ / ਆਮ ਆਦਮੀ ਪਾਰਟੀ ‘ਚ ਦੂਰੀਆਂ ਵਧੀਆਂ

ਆਮ ਆਦਮੀ ਪਾਰਟੀ ‘ਚ ਦੂਰੀਆਂ ਵਧੀਆਂ

ਹਰਪਾਲ ਚੀਮਾ ਵਲੋਂ ਸੱਦੀ ਮੀਟਿੰਗ ‘ਚ ਨਹੀਂ ਜਾਵੇਗਾ ਖਹਿਰਾ ਧੜਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਵਿਚ ਦੂਰੀਆਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਹੁਣ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵਲੋਂ ਭਲਕੇ 22 ਅਗਸਤ ਨੂੰ ਵਿਧਾਇਕਾਂ ਦੀ ਮੀਟਿੰਗ ਸੱਦੀ ਗਈ ਹੈ। ਪਰ ਸੁਖਪਾਲ ਸਿੰਘ ਖਹਿਰਾ ਧੜੇ ਨੇ ਇਸ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ ਹੈ। ਇਸ ਸਬੰਧੀ ਖਰੜ ਤੋਂ ਪਾਰਟੀ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਧਿਰ ਵੱਲੋਂ ਭਲਕੇ ਕੋਟਕਪੂਰਾ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ ਜਿਸ ਬਾਰੇ ਉਨ੍ਹਾਂ ਕਈ ਦਿਨ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ। ਕੰਵਰ ਸੰਧੂ ਨੇ ਕਿਹਾ ਕਿ ਅਜੇ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਵੀ ਨਹੀਂ ਮਿਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਵਰ ਸੰਧੂ ਨੇ ਕਿਹਾ ਕਿ ਵਿਰੋਧੀ ਧਿਰ ਦਾ ਨੇਤਾ ਲਗਾਉਣ ਲਈ ਦਿੱਲੀ ਹਾਈਕਮਾਂਡ ਨੇ ਸ਼ਰੇਆਮ ਧੱਕਾ ਕੀਤਾ ਸੀ। ਸੰਧੂ ਨੇ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਉਹ ਪਾਰਟੀ ਦੇ ਨਾਲ ਹੀ ਚੱਲਣਗੇ। ਪਰ ਜੇਕਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਕੋਈ ਗੱਲ ਨਾ ਹੋਈ ਤਾਂ ਉਸ ਬਾਰੇ ਪਾਰਟੀ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਫੈਸਲਾ ਕਰੇਗੀ ਕਿ ਕੀ ਸਟੈਂਡ ਲੈਣਾ ਹੈ ।

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …