Breaking News
Home / ਪੰਜਾਬ / ਪ੍ਰੋ. ਬਲਜਿੰਦਰ ਕੌਰ ਤੇ ਮੀਤ ਹੇਅਰ ‘ਆਪ’ ਪੰਜਾਬ ਦੇ ਬੁਲਾਰੇ ਨਿਯੁਕਤ

ਪ੍ਰੋ. ਬਲਜਿੰਦਰ ਕੌਰ ਤੇ ਮੀਤ ਹੇਅਰ ‘ਆਪ’ ਪੰਜਾਬ ਦੇ ਬੁਲਾਰੇ ਨਿਯੁਕਤ

ਕੁਲਤਾਰ ਸੰਧਵਾਂ ਨੂੰ ਚੀਫ ਵ੍ਹਿਪ ਅਤੇ ਅਮਰਜੀਤ ਸੰਦੋਆ ਨੂੰ ਵ੍ਹਿਪ ਦਾ ਅਹੁਦਾ ਦਿੱਤਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਾਰਟੀ ਦੇ ਪੰਜਾਬ ਤੋਂ ਬੁਲਾਰੇ ਨਿਯੁਕਤ ਕੀਤਾ ਹੈ। ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੇ ਇੰਚਾਰਜ ਹਨ, ઠਇਸੇ ਤਰ੍ਹਾਂ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਇੰਚਾਰਜ ਹਨ। ਦੋਵੇਂ ਵਿਧਾਇਕ ਪਾਰਟੀ ਦੇ ਬੁਲਾਰਿਆਂ ਵਜੋਂ ਜ਼ਿੰਮੇਵਾਰੀ ਨਿਭਾਉਣਗੇ। ਇਹ ਫ਼ੈਸਲਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪ੍ਰੋ. ਸਾਧੂ ਸਿੰਘ, ਡਾ. ਬਲਬੀਰ ਸਿੰਘ, ਪਾਰਟੀ ਦੇ ਵਿਧਾਇਕ ਅਤੇ ਹੋਰ ਪ੍ਰਮੁੱਖ ਅਹੁਦੇਦਾਰਾਂ ਨਾਲ ਸਲਾਹ ਮਸ਼ਵਰੇ ਉਪਰੰਤ ਲਿਆ ਗਿਆ।
ਇਸ ਤੋਂ ਪਹਿਲਾਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਚੀਫ ਵ੍ਹਿਪ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਵ੍ਹਿਪ ਦੇ ਅਹੁਦੇ ‘ਤੇ ਨਿਯੁਕਤ ਕਰ ਦਿੱਤਾ ਹੈ। ਵਿਧਾਇਕ ਰੁਪਿੰਦਰ ਕੋਰ ਰੂਬੀ ਨੂੰ ਵ੍ਹਿਪ ਦੇ ਅਹੁਦੇ ‘ਤੇ ਪਹਿਲਾਂ ਦੀ ਤਰ੍ਹਾਂ ਹੀ ਰੱਖਿਆ ਗਿਆ ਹੈ।

Check Also

ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …