ਸਿੱਧੂ ਨੂੰ ਦੱਸਿਆ ਸ਼ਾਂਤੀ ਦਾ ਰਾਜਦੂਤ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੌਰੇ ਨੂੰ ਲੈ ਕੇ ਭਾਰਤ ਵਿਚ ਵਿਵਾਦਾਂ ‘ਚ ਘਿਰੇ ਨਵਜੋਤ ਸਿੰਘ ਸਿੱਧੂ ਦੇ ਬਚਾਅ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਉਤਰ ਆਏ ਹਨ। ਇਮਰਾਨ ਖਾਨ ਨੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਪਾਕਿਸਤਾਨ ਆਏ ਸਿੱਧੂ ਦਾ ਧੰਨਵਾਦ ਕੀਤਾ। ਇਸ ਦੇ ਇਲਾਵਾ ਉਨ੍ਹਾਂ ਨੇ ਇਸ ਨੂੰ ਲੈ ਕੇ ਹੋ ਰਹੀ ਸਿੱਧੂ ਦੀ ਅਲੋਚਨਾ ਦੀ ਨਿੰਦਾ ਕੀਤੀ। ਇਸ ਸਬੰਧੀ ਇਮਰਾਨ ਖਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਆਏ ਸਿੱਧੂ ਦਾ ਧੰਨਵਾਦ। ਉਹ ਸ਼ਾਂਤੀ ਦੇ ਰਾਜਦੂਤ ਹਨ ਅਤੇ ਉਨ੍ਹਾਂ ਨੂੰ ਪਾਕਿਸਤਾਨ ਦੇ ਲੋਕਾਂ ਵੱਲੋਂ ਬਹੁਤ ਪਿਆਰ ਦਿੱਤਾ ਗਿਆ। ਇਸ ਦੇ ਨਾਲ ਹੀ ਇਮਰਾਨ ਨੇ ਕਿਹਾ ਕਿ ਭਾਰਤ ਵਿਚ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨਾ ਬਣਾ ਰਹੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ।
Check Also
ਪੀਐਨਬੀ ਘੋਟਾਲੇ ਦਾ ਆਰੋਪੀ ਮੇਹੁਲ ਚੌਕਸੀ ਬੈਲਜ਼ੀਅਮ ’ਚ ਗਿ੍ਰਫਤਾਰ
ਭਾਰਤ ਦੀ ਹਵਾਲਗੀ ਅਪੀਲ ਤੋਂ ਬਾਅਦ ਹੋਈ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਗੌੜੇ ਮੇਹੁਲ ਚੌਕਸੀ ਨੂੰ …