ਰੌਲਾ ਪਾਉਣ ਵਾਲੇ ਦੱਸਣ ਕਿ ਮੋਦੀ ਤੇ ਵਾਜਪਾਈ ਕੀ ਕਰਨ ਗਏ ਸਨ ਪਾਕਿਸਤਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਆਪਣੀ ਪਾਕਿਸਤਾਨੀ ਫੇਰੀ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰੌਲਾ ਪਾਉਣ ਵਾਲੇ ਦੱਸਣ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੀ ਕਰਨ ਗਏ ਸਨ ਪਾਕਿਸਤਾਨ। ਸਿੱਧੂ ਨੇ ਕਿਹਾ ਕਿ ਮੈਂ ਗੁੱਡਵਿਲ ਅੰਬੈਸਡਰ ਬਣ ਕੇ ਪਾਕਿਸਤਾਨ ਗਿਆ ਸੀ। ਉਨ੍ਹਾਂ ਕਿਹਾ ਕਿ ਮੇਰੇ ਦੋਸਤ ਤੇ ਸਾਬਕਾ ਕ੍ਰਿਕਟਰ ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਮੈਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ਸੀ ਅਤੇ ਮੈਨੂੰ ਪਾਕਿਸਤਾਨ ਵਿਚ ਬਹੁਤ ਪਿਆਰ ਮਿਲਿਆ। ਪਾਕਿਸਤਾਨ ਦੇ ਫੌਜ ਮੁਖੀ ਨਾਲ ਪਾਈ ਜੱਫੀ ਬਾਰੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਮੇਰੇ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਕਰਤਾਰਪੁਰ ਲਾਂਘੇ ਦੀ ਗੱਲ ਕੀਤੀ ਸੀ, ਜਿਸ ਕਰਕੇ ਮੈਂ ਭਾਵੁਕ ਹੋ ਕੇ ਉਨ੍ਹਾਂ ਨੂੰ ਜੱਫੀ ਪਾ ਕੇ ਮਿਲਿਆ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਕਿਸਤਾਨ ਵਿਚ ਆਈ ਨਵੀਂ ਸਿਆਸੀ ਤਬਦੀਲੀ ਦੋਹਾਂ ਦੇਸ਼ਾਂ ਵਿਚ ਚਲੇ ਆ ਰਹੇ ਤਣਾਅ ਨੂੰ ਮੁਕਤ ਕਰਨ ਲਈ ਸਹਾਈ ਹੋ ਸਕਦੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …