Breaking News
Home / ਪੰਜਾਬ / ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਫੈਸਲਾ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਫੈਸਲਾ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ‘ਤੇ ਮਿਲੇਗੀ ਉਮਰ ਕੈਦ ਦੀ ਸਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ‘ਤੇ ਪੰਜਾਬ ਵਿਚ ਹੁਣ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ। ਇਸ ਦੇ ਨਾਲ ਹੀ ਧਾਰਮਿਕ ਚਿੰਨ੍ਹਾਂ ਅਤੇ ਥਾਵਾਂ ਦੀ ਬੇਅਦਬੀ ਕਰਨ ‘ਤੇ ਸਜ਼ਾ ਦੀ ਮਿਆਦ 2 ਤੋਂ ਵਧਾ ਕੇ 10 ਸਾਲ ਕਰ ਦਿੱਤੀ ਗਈ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ ਅਤੇ ਇਸ ਬਾਰੇ ਜਾਣਕਾਰੀ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਤੀ। ਮੰਤਰੀ ਮੰਡਲ ਨੇ ਵਿਧਾਇਕਾਂ ਨੂੰ ਹੋਰ ਬਹੁਤ ਸਾਰੀਆਂ ਨਵੀਆਂ ਸ਼੍ਰੇਣੀਆਂ ਵਿੱਚ ‘ਲਾਭ ਦਾ ਅਹੁਦਾ’ ਰੱਖਣ ਯੋਗ ਬਣਾਉਣ ਲਈ ਇਕ ਨਵਾਂ ਕਾਨੂੰਨ ਬਣਾਏ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮਨਪ੍ਰੀਤ ਬਾਦਲ ਨੇ ਦੱਸਿਆ ਕਿ ਸਰਕਾਰ ਹੁਣ ਵਿਰੋਧੀ ਧਿਰ ਦੇ ਆਗੂ ਨੂੰ ਵੀ ਕੈਬਨਿਟ ਮੰਤਰੀ ਦੇ ਬਰਾਬਰ ਭੱਤਾ ਦੇਵੇਗੀ। ਮੰਤਰੀ ਮੰਡਲ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਸਤਿਕਾਰ ਵਿੱਚ ਦੋ ਮਿੰਟ ਦਾ ਮੋਨ ਵੀ ਰੱਖਿਆ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …