ਬਰੈਂਪਟਨ/ਡਾ. ਝੰਡ : ਲਿਮਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿਚ ਨਾਮ ਦਰਜ ਚੁੱਕੀ ਅੰਮ੍ਰਿਤਸਰ ਦੀ ਮੈਡੀਕਲ ਖ਼ੇਤਰ ਵਿਚ ਅੰਤਰ-ਰਾਸ਼ਟਰੀ ਪੱਧਰ ਦੀ ਉੱਘੀ ਸ਼ਖ਼ਸੀਅਤ ਡਾ. ਨਿਰੰਕਾਰ ਸਿੰਘ ਨੇਕੀ, ਸਾਬਕਾ ਪ੍ਰੋਫ਼ੈਸਰ ਆਫ਼ ਮੈਡੀਸੀਨ ਅਤੇ ਮੁਖੀ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਇੰਟਰਨੈਸ਼ਨਲ ਕਾਲਜ ਆਫ਼ ਕਲਿਨੀਕਲ ਨਿਊਟ੍ਰੀਸ਼ਨ ਆਫ਼ ਕੈਨੇਡਾ ਦੇ ਬੋਰਡ ਆਫ਼ ਡਾਇਰੈਕਟਰਜ਼ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ ਜਿਸ ਦੀ ਲਿਖ਼ਤੀ ਸੂਚਨਾ ਉਪਰੋਕਤ ਕਾਲਜ ਵੱਲੋਂ ਡਾ. ਨੇਕੀ ਨੂੰ ਭੇਜੀ ਗਈ ਹੈ। ਉਨ੍ਹਾਂ ਦੀ ਇਹ ਨਿਯੁੱਕਤੀ ਸਾਲ 2018-19 ਲਈ ਕੀਤੀ ਗਈ ਹੈ। ਵਰਨਣਯੋਗ ਹੈ ਕਿ ਡਾ. ਨੇਕੀ ਇਸ ਕਾਲਜ ਦੇ ਫ਼ੈਲੋ ਵੀ ਹਨ ਅਤੇ ਇਸ ਕਾਲਜ ਵੱਲੋਂ ਕਈ ਪੁਰਸਕਾਰ ਵੀ ਪ੍ਰਾਪਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਹ ਇਸ ਕਾਲਜ ਦੇ ਆਨਰੇਰੀ ਪ੍ਰੋਫ਼ੈਸਰ ਵੀ ਹਨ। ਡਾ. ਨੇਕੀ ਦੀ ਇਸ ਪ੍ਰਾਪਤੀ ਨਾਲ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦਾ ਨਾਂ ਪੂਰੀ ਦੁਨੀਆਂ ਵਿਚ ਉੱਚਾ ਹੋਇਆ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …