ਬਰੈਂਪਟਨ/ਡਾ. ਝੰਡ : ਸੁਖਵਿੰਦਰ ਸਿੰਘ ਬਾਠ ਇਸ ਦੁਨੀਆਂ ਵਿਚ ਨਹੀਂ ਰਹੇ। ਉਨ੍ਹਾਂ ਦੇ ਮ੍ਰਿਤਕ ਸਰੀਰ ਦਾ ਸਸਕਾਰ ਬਰੈਂਪਟਨ ਕਰੇਮੇਟੋਰੀਅਮ ਐਂਡ ਵਿਜ਼ੀਟੇਸ਼ਨ ਸੈਂਟਰ ਵਿਖੇ 26 ਅਗੱਸਤ ਦਿਨ ਐਤਵਾਰ ਨੂੰ ਦੁਪਹਿਰ 12.00 ਤੋਂ 2.00 ਵਜੇ ਤੱਕ ਹੋਏਗਾ ਅਤੇ ਉਨ੍ਹਾਂ ਨਮਿਤ ਰਖਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦਾ ਭੋਗ ਡਿਕਸੀ ਗੁਰਦੁਆਰਾ ਸਾਹਿਬ ਵਿਖੇ ਬਾਅਦ ਦੁਪਹਿਰ 3.00 ਵਜੇ ਤੋਂ 5.00 ਤੱਕ ਪਵੇਗਾ। ਉਪਰੰਤ, ਵੈਰਾਗਮਈ ਗੁਰਬਾਣੀ ਕੀਰਤਨ ਹੋਏਗਾ ਅਤੇ ਅੰਤਮ ਅਰਦਾਸ ਹੋਏਗੀ। ਅੰਤਮ ਸਸਕਾਰ ਅਤੇ ਅਰਦਾਸ ਸਮੇਂ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ। ਗੁਰਪ੍ਰੀਤ ਸਿੰਘ ਬਾਠ ਨਾਲ 416-720-5641 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੰਜਾਬ ਵਿਚ ਅੰਮ੍ਰਿਤਸਰ ਜ਼ਿਲੇ ਦੇ ਜੱਦੀ ਪਿੰਡ ਬਹਿੜਵਾਲ (ਨੇੜੇ ਅਟਾਰੀ) ਦੇ ਵਸਨੀਕ ਉਹ ਪਿਛਲੇ ਕਈ ਸਾਲਾਂ ਤੋਂ ਅੰਮ੍ਰਿਤਸਰ ਸ਼ਹਿਰ ਵਿਚ ਰਹਿ ਰਹੇ ਸਨ । ਬੀਤੇ ਦਿਨੀਂ ਦਿਲ ਦੀ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਟਰਿਲੀਅਮ ਹਸਪਤਾਲ ਮਿਸੀਸਾਗਾ ਵਿਚ ਦਾਖ਼ਲ ਕਰਾਇਆ ਗਿਆ ਜਿੱਥੇ ਬੀਤੇ ਐਤਵਾਰ ਓਪਰੇਸ਼ਨ ਦੇ ਦੌਰਾਨ ਉਨ੍ਹਾਂ ਦੀ ਮ੍ਰਿਤੂ ਹੋ ਗਈ। ਉਹ ਆਪਣੇ ਪਿੱਛੇ ਪਤਨੀ ਅਮਰਜੀਤ ਕੌਰ, ਪੁੱਤਰ ਗੁਰਪ੍ਰੀਤ ਸਿੰਘ ਬਾਠ ਅਤੇ ਦੋ ਧੀਆਂ ਡਾ. ਅਮਨ ਰਾਣੂੰ ਤੇ ਹਰਪ੍ਰੀਤ ਰੰਧਾਵਾ ਨੂੰ ਛੱਡ ਕੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਡਾ. ਜਸਬੀਰ ਸਿੰਘ ਬਾਠ ਦੇ ਚਾਚਾ ਜੀ ਸਨ ਅਤੇ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਦੇ ਕਰੀਬੀ ਰਿਸ਼ਤੇਦਾਰ ਸਨ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …