Breaking News
Home / ਪੰਜਾਬ / ਪ੍ਰੋ. ਬਲਜਿੰਦਰ ਕੌਰ ਤੇ ਮੀਤ ਹੇਅਰ ‘ਆਪ’ ਪੰਜਾਬ ਦੇ ਬੁਲਾਰੇ ਨਿਯੁਕਤ

ਪ੍ਰੋ. ਬਲਜਿੰਦਰ ਕੌਰ ਤੇ ਮੀਤ ਹੇਅਰ ‘ਆਪ’ ਪੰਜਾਬ ਦੇ ਬੁਲਾਰੇ ਨਿਯੁਕਤ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਨੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਾਰਟੀ ਦੇ ਪੰਜਾਬ ਤੋਂ ਬੁਲਾਰੇ ਨਿਯੁਕਤ ਕੀਤਾ ਹੈ। ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੇ ਇੰਚਾਰਜ ਹਨ, ઠਇਸੇ ਤਰ੍ਹਾਂ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਇੰਚਾਰਜ ਹਨ। ਦੋਵੇਂ ਵਿਧਾਇਕ ਪਾਰਟੀ ਦੇ ਬੁਲਾਰਿਆਂ ਵਜੋਂ ਜ਼ਿੰਮੇਵਾਰੀ ਨਿਭਾਉਣਗੇ। ਇਹ ਫ਼ੈਸਲਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪ੍ਰੋ. ਸਾਧੂ ਸਿੰਘ, ਡਾ. ਬਲਬੀਰ ਸਿੰਘ, ਪਾਰਟੀ ਦੇ ਵਿਧਾਇਕ ਅਤੇ ਹੋਰ ਪ੍ਰਮੁੱਖ ਅਹੁਦੇਦਾਰਾਂ ਨਾਲ ਸਲਾਹ ਮਸ਼ਵਰੇ ਉਪਰੰਤ ਲਿਆ ਗਿਆ। ਇਸ ਤੋਂ ਪਹਿਲਾਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਚੀਫ ਵ੍ਹਿਪ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਵ੍ਹਿਪ ਦੇ ਅਹੁਦੇ ‘ਤੇ ਨਿਯੁਕਤ ਕਰ ਦਿੱਤਾ ਹੈ। ਵਿਧਾਇਕ ਰੁਪਿੰਦਰ ਕੋਰ ਰੂਬੀ ਨੂੰ ਵ੍ਹਿਪ ਦੇ ਅਹੁਦੇ ‘ਤੇ ਪਹਿਲਾਂ ਦੀ ਤਰ੍ਹਾਂ ਹੀ ਰੱਖਿਆ ਗਿਆ ਹੈ।
ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਲਗਾਇਆ ਗਲ਼, ਦੱਸਿਆ ਛੋਟਾ ਭਰਾ
ਬਰਨਾਲਾ ਦੇ ਪਿੰਡ ਪੰਡੋਰੀ ਵਿਖੇ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਦੇ ਭੋਗ ਸਮਾਗਮ ‘ਚ ਪਹੁੰਚੇ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਚ ਤੋਂ ਸੰਬੋਧਨ ਕਰਨ ਲਈ ਸਭ ਤੋਂ ਪਹਿਲਾਂ ਸੁਖਪਾਲ ਖਹਿਰਾ ਨੂੰ ਸਟੇਜ ‘ਤੇ ਬੁਲਾਇਆ। ਸੁਖਪਾਲ ਖਹਿਰਾ ਨੇ ਮੰਚ ‘ਤੇ ਪਹੁੰਚਦੇ ਹੀ ਭਗਵੰਤ ਮਾਨ ਨੂੰ ਗਲ਼ ਨਾਲ ਲਗਾਇਆ ਅਤੇ ਹਾਲਚਾਲ ਪੁੱਛਿਆ। ਆਪਣੇ ਸੰਬੋਧਨ ਵਿਚ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਆਪਣਾ ਛੋਟਾ ਭਰਾ ਦੱਸਿਆ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …