ਇਮਰਾਨ ਖਾਨ ਨੇ ਕੇਰਲਾ ਵਾਸੀਆਂ ਨਾਲ ਹਮਦਰਦੀ ਜ਼ਾਹਰ ਕੀਤੀ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਉਹ ਕੇਰਲਾ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਹਰ ਤਰ੍ਹਾਂ ਦੀ ਮਨੁੱਖੀ ਮੱਦਦ ਲਈ ਤਿਆਰ ਹਨ। ਉਨ੍ਹਾਂ ਕੇਰਲਾ ਦੇ ਲੋਕਾਂ ਨਾਲ ਹਮਦਰਦੀ ਵੀ ਪ੍ਰਗਟ ਕੀਤੀ ਹੈ। ਧਿਆਨ ਰਹੇ ਕਿ ਕੇਰਲਾ ਵਿਚ ਹੜ੍ਹਾਂ ਨੇ ਭਿਆਨਕ ਤਬਾਹੀ ਮਚਾਈ, ਜਿਸ ਨਾਲ 400 ਤੋਂ ਜ਼ਿਆਦਾ ਮਨੁੱਖੀ ਜਾਨਾਂ ਚਲੀਆਂ ਗਈਆਂ ਹਨ ਅਤੇ ਘੱਟੋ ਘੱਟ 10 ਲੱਖ ਤੋਂ ਜ਼ਿਆਦਾ ਵਿਅਕਤੀ ਰਾਹਤ ਕੈਂਪਾਂ ਵਿਚ ਰਹਿ ਰਹੇ ਹਨ। ਜ਼ਿਕਰਯੋਗ ਹੈ ਕਿ ਕੇਰਲਾ ਦੇ ਹੜ੍ਹ ਪੀੜਤਾਂ ਲਈ ਦੇਸ਼ ਅਤੇ ਵਿਦੇਸ਼ਾਂ ਵਿਚੋਂ ਵੱਡੀ ਪੱਧਰ ‘ਤੇ ਰਾਹਤ ਭੇਜੀ ਜਾ ਰਹੀ ਹੈ।
Check Also
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਆਉਣਗੇ ਭਾਰਤ ਦੌਰੇ ’ਤੇ
ਉਪ ਰਾਸ਼ਟਰਪਤੀ ਪਰਿਵਾਰ ਸਮੇਤ ਜੈਪੁਰ ਅਤੇ ਆਗਰਾ ਵੀ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ …