22.8 C
Toronto
Sunday, June 21, 2026
spot_img
Homeਭਾਰਤਰਾਂਚੀ ਹਾਈਕੋਰਟ ਨੇ ਲਾਲੂ ਯਾਦਵ ਨੂੰ ਦਿੱਤਾ ਵੱਡਾ ਝਟਕਾ

ਰਾਂਚੀ ਹਾਈਕੋਰਟ ਨੇ ਲਾਲੂ ਯਾਦਵ ਨੂੰ ਦਿੱਤਾ ਵੱਡਾ ਝਟਕਾ

30 ਅਗਸਤ ਤੱਕ ਆਤਮ ਸਮਰਪਣ ਕਰਨ ਦੇ ਦਿੱਤੇ ਹੁਕਮ
ਰਾਂਚੀ/ਬਿਊਰੋ ਨਿਊਜ਼
ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਦੀ ਮਿਆਦ ਨੂੰ ਅੱਗੇ ਵਧਾਉਣ ਤੋਂ ਰਾਂਚੀ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ। ਲਾਲੂ ਵਲੋਂ ਇਹ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੀ ਜ਼ਮਾਨਤ ਨੂੰ ਤਿੰਨ ਮਹੀਨਿਆਂ ਤੱਕ ਅੱਗੇ ਵਧਾ ਦਿੱਤਾ ਜਾਵੇ। ਅਦਾਲਤ ਨੇ ਲਾਲੂ ਨੂੰ 30 ਅਗਸਤ ਤੱਕ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ। ਹੁਣ ਜੇਲ੍ਹ ਦੇ ਨਿਯਮਾਂ ਮੁਤਾਬਕ ਹੀ ਲਾਲੂ ਪ੍ਰਸਾਦ ਦਾ ਇਲਾਜ ਹੋਵੇਗਾ। ਪਹਿਲਾਂ ਉਨ੍ਹਾਂ ਨੂੰ ਇਲਾਜ ਲਈ 27 ਅਗਸਤ ਤੱਕ ਬੇਲ ਮਿਲੀ ਹੋਈ ਹੈ। ਲਾਲੂ ਯਾਦਵ ਦਾ ਜੂਨ ਮਹੀਨੇ ਇਕ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਤਿੰਨ ਮਹੀਨੇ ਅਰਾਮ ਕਰਨ ਦੀ ਸਲਾਹ ਦਿੱਤੀ ਸੀ।

RELATED ARTICLES
POPULAR POSTS