ਪਵਨਪ੍ਰੀਤ ਬਾਥਰੂਮ ‘ਚ ਮ੍ਰਿਤਕ ਪਾਇਆ ਅਤੇ ਨੇੜਿਓਂ ਮਿਲਿਆ ਨਸ਼ੀਲਾ ਪਦਾਰਥ
ਅਬੋਹਰ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਤਹਿਤ ਅਬੋਹਰ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਪਵਨਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸਦਾ ਵਿਆਹ ਵੀ ਅਜੇ ਇਕ ਸਾਲ ਪਹਿਲਾਂ ਹੀ ਹੋਇਆ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਉਨ੍ਹਾਂ ਦਾ ਪੁੱਤਰ ਨਸ਼ਾ ਕਰਦਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪਵਨਪ੍ਰੀਤ ਦੀ ਮੌਤ ਨਸ਼ੇ ਦੀ ਓਵਰ ਡੋਜ਼ ਨਾਲ ਬਾਥਰੂਮ ਵਿਚ ਹੀ ਹੋ ਗਈ ਅਤੇ ਉਥੋਂ ਕੁਝ ਨਸ਼ੀਲਾ ਪਦਾਰਥ ਵੀ ਮਿਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਨਸ਼ਿਆਂ ਦੀ ਘਾਟ ਜਾਂ ਓਵਰਡੋਜ਼ ਨਾਲ ਮੌਤਾਂ ਹੋਰ ਵੀ ਹੁੰਦੀਆਂ ਹਨ ਪਰ ਕਈ ਲੋਕ ਅਜਿਹੇ ਮਾਮਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਕਰਕੇ ਹੀ ਸਹੀ ਅੰਕੜੇ ਸਾਹਮਣੇ ਨਹੀਂ ਆ ਰਹੇ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …