ਮਜੀਠੀਆ ਨੇ ਰੰਧਾਵਾ ਨੂੰ ਕਿਹਾ ਕਿ ਵਿਧਾਨ ਸਭਾ ‘ਚ ਐਂਬੂਲੈਂਸ ਲੈ ਕੇ ਆਵੇ ਅਤੇ ਰੰਧਾਵਾ ਨੇ ਮਜੀਠੀਆ ਨੂੰ ਕਹਿ ਦਿੱਤਾ ਗੁੰਡਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਆਉਂਦੇ ਦਿਨਾਂ ਵਿਚ ਬੇਅਦਬੀ ਮਾਮਲਿਆਂ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣੀ ਹੈ। ਇਸ ਤੋਂ ਪਹਿਲਾਂ ਹੀ ਅਕਾਲੀ ਅਤੇ ਕਾਂਗਰਸੀ ਇਕ ਦੂਜੇ ‘ਤੇ ਸਿਆਸੀ ਹਮਲੇ ਕਰਨ ਲੱਗ ਪਏ ਹਨ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਵਿਧਾਨ ਸਭਾ ਵਿਚ ਆਪਣੇ ਨਾਲ ਅੰਬੂਲੈਂਸ ਲੈ ਕੇ ਆਉਣ ਦੀ ਧਮਕੀ ਦਿੱਤੀ ਹੈ। ਇਸ ਦੇ ਜਵਾਬ ਵਿਚ ਸੁਖਜਿੰਦਰ ਰੰਧਾਵਾ ਨੇ ਵੀ ਬਿਕਰਮ ਮਜੀਠੀਆ ਨੂੰ ਗੁੰਡਾ ਤੱਕ ਕਹਿ ਦਿੱਤਾ। ਰੰਧਾਵਾ ਨੇ ਕਿਹਾ ਕਿ ਗੁੰਡੇ ਨੇ ਗੁੰਡਿਆਂ ਵਾਲੀ ਭਾਸ਼ਾ ਹੀ ਬੋਲਣੀ ਹੈ। ਰੰਧਾਵਾ ਨੇ ਕਿਹਾ ਕਿ ਪਿਛਲੇ 10 ਸਾਲ ਦੇ ਰਾਜ ਵਿਚ ਅਕਾਲੀਆਂ ਨੇ ਲੋਕਾਂ ਨੂੰ ਐਂਬੂਲੈਂਸਾਂ ਵਿਚ ਹੀ ਪਾ ਕੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਉਹ ਨਾ ਹੀ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਡਰਨ ਵਾਲੇ ਹਨ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …